ਮਾਨਸਾ, 12 ਦਸੰਬਰ 2025 AJ DI Awaaj
Punjab Desk : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਮਿਤੀ 14 ਦਸੰਬਰ 2025 ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ 13 ਅਤੇ 14 ਦਸੰਬਰ, 2025 ਦੀ ਵਿਚਕਾਰਲੀ ਰਾਤ 12 ਵਜੇ ਤੋਂ 15 ਦਸੰਬਰ, 2025 ਨੂੰ ਸਵੇਰ 10 ਵਜੇ ਤੱਕ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ‘ਚ ਡਰਾਈ ਡੇਅ ਐਲਾਨਦੇ ਹੋਏ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਗਈ ਹੈ।














