ਆਂਗਣਵਾੜੀ ਸੈਂਟਰਾ ‘ਚ ਮਨਾਇਆ ਗਿਆ ਸ਼ੁਰੂਆਤੀ ਬਚਪਨ ਦਿਵਸ

32
ਰੂਪਨਗਰ, 12 ਦਸੰਬਰ 2025 AJ DI Awaaj
Punjab Desk : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾ ਅਤੇ ਜ਼ਿਲ਼੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਦੀ ਅਗਵਾਈ ਹੇਠ ਰੂਪਨਗਰ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਵਸ (ਈ.ਸੀ.ਸੀ.ਈ ਡੇਅ) ਮਨਾਇਆ ਗਿਆ।
ਇਸ ਮੌਕੇ ਬੱਚਿਆ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਕਾਰੀ ਮੁਕਾਬਲੇ, ਕਵਿਤਾ, ਪਾਠ, ਕਹਾਣੀ ਸੁਣਾਉਣਾ, ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਇਸ ਪ੍ਰੋਗਰਾਮ ਵਿੱਚ ਬੱਚਿਆ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ, ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ।
ਇਸ ਮੌਕੇ ਤੇ ਆਂਗਣਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੋਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ।
 ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਮੁੱਚੇ ਵਿਕਾਸ ਬੋਧਿਕ, ਭਾਵਨਾਤਮਕ ਤੇ ਸਮਾਜਕ ਪੱਖਾਂ ਨੂੰ ਮਜਬੂਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ।