6 June 2026 Aj Di Awaaj
Punjab Desk: ਸ਼ੁੱਕਰਵਾਰ ਰਾਤ ਕਰੀਬ 10 ਵਜੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੰਮ੍ਰਿਤਸਰ, ਜਲੰਧਰ, ਪਠਾਨਕੋਟ, ਗੁਰਦਾਸਪੁਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਲੋਕਾਂ ਨੇ ਧਰਤੀ ਕੰਬਣ ਦੀ ਮਹਿਸੂਸ ਕੀਤੀ।
ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਕਈ ਲੋਕ ਸੁਰੱਖਿਆ ਦੇ ਤੌਰ ‘ਤੇ ਆਪਣੇ ਘਰਾਂ, ਦਫ਼ਤਰਾਂ ਅਤੇ ਹੋਰ ਇਮਾਰਤਾਂ ਤੋਂ ਬਾਹਰ ਨਿਕਲ ਆਏ। ਕੁਝ ਸਮੇਂ ਲਈ ਲੋਕਾਂ ਵਿੱਚ ਘਬਰਾਹਟ ਦੇਖਣ ਨੂੰ ਮਿਲੀ, ਹਾਲਾਂਕਿ ਹੁਣ ਤੱਕ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ।
ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਸਥਿਤੀ ‘ਤੇ ਨਜ਼ਰ ਬਣਾਈ ਹੋਈਆਂ ਹਨ। ਭੂਚਾਲ ਦੀ ਤੀਬਰਤਾ ਅਤੇ ਇਸ ਦੇ ਕੇਂਦਰ ਬਾਰੇ ਅਧਿਕਾਰਿਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸਥਾਨਕ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।














