ਪੰਜਾਬ ਨੂੰ ਸਿੱਖਿਆ ਦੇ ਖੇਤਰ ਚ ਮੋਹਰੀ ਬਣਾਉਣ ਦਾ ਆਗਾਜ਼ ਹੈ ਸਿੱਖਿਆ ਕ੍ਰਾਂਤੀ- ਵਿਧਾਇਕ ਡਾ. ਵਿਜੈ ਸਿੰਗਲਾ

44

ਮਾਨਸਾ, 22 ਮਈ 2025 AJ DI Awaaj

ਪੰਜਾਬ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਦਾ ਆਗਾਜ਼ ਹੈ ਸਿੱਖਿਆ ਕ੍ਰਾਂਤੀ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਦੇ ਮਿਆਰ ਨੂੰ ਸਿਖ਼ਰਾਂ ਤੇ ਪਹੁੰਚਾਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਮਾਨਸਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 73 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਮੁਕੰਮਲ ਹੋਏ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਕੀਤੇ ਜਾ ਰਹੇ ਕੰਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਸਦਕਾ ਜਿੱਥੇ ਸਰਕਾਰੀ ਸਕੂਲਾਂ ਦੇ ਬੱਚੇ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਰਹੇ ਹਨ, ਉਥੇ ਹੀ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਪੜਾਈ ਹੋਣ ਕਾਰਨ ਮਾਪਿਆਂ ਦਾ ਵਿਸਵਾਸ਼ ਸਰਕਾਰੀ ਸਕੂਲਾਂ ਵਿੱਚ ਹੋਰ ਵੀ ਜ਼ਿਆਦਾ ਵਧਿਆ ਹੈ।

ਅੱਜ ਦੇ ਉਦਘਾਟਨਾਂ ਦੌਰਾਨ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੀਖੀ (ਕੁੜੀਆਂ) ਵਿਖੇ 14 ਲੱਖ 24 ਹਜ਼ਾਰ 800, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ (ਕੁੜੀਆਂ) ਵਿਖੇ ਕਰੀਬ 50 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਖੁਰਦ ਵਿਖੇ 5 ਲੱਖ 67 ਹਜ਼ਾਰ ਅਤੇ ਸਰਕਾਰੀ ਮਿਡਲ ਸਕੂਲ ਅਤਲਾ ਖੁਰਦ ਵਿਖੇ 3 ਲੱਖ 40 ਹਜ਼ਾਰ ਦੀ ਲਾਗਤ ਨਾਲ ਮੁਕੰਮਲ ਹੋਏ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਸਿੱਖਿਆ ਕੋਆਰਡੀਨੇਟਰ ਹਲਕਾ ਮਾਨਸਾ ਅਜੈਬ ਸਿੰਘ ਬੁਰਜਹਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਪ੍ਰਧਾਨ ਨਗਰ ਪੰਚਾਇਤ ਭੀਖੀ ਸੁਖਦੇਵ ਸਿੰਘ, ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਰਜਿੰਦਰ ਜਾਫ਼ਰੀ, ਰਾਜ ਕੁਮਾਰ ਸਿੰਗਲਾ, ਮਨੀਸ਼ ਕੁਮਾਰ, ਵਿਜੈ ਕੁਮਾਰ, ਬਲਵੰਤ ਭੀਖੀ, ਦਰਸ਼ਨ ਸਿੰਘ, ਰਘਵਿੰਦਰ ਸਿੰਘ, ਬਲਦੇਵ ਸਿੰਘ, ਰਵੀ ਕੁਮਾਰ ਤੋਂ ਇਲਾਵਾ ਹੋਰ ਵੀ ਸਖ਼ਸ਼ੀਤਆਂ ਮੌਜੂਦ ਸਨ।