September 09,2026 Aj Di Awaaj
Punjab Desk: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਰੀਬ 14,000 ਕਿਲੋਮੀਟਰ ਲੰਬੀਆਂ ਪਾਈਪਲਾਈਨਾਂ ਰਾਹੀਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਪੁਰਾਣੇ ਰਾਜਬਾਹਿਆਂ ਅਤੇ ਸੂਇਆਂ ਨੂੰ ਮੁੜ ਸੁਰਜੀਤ ਕਰਕੇ ਪੰਜਾਬ ਦੇ ਹਿੱਸੇ ਦਾ ਪਾਣੀ ਕਿਸਾਨਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਦਾ ਮਕਸਦ ਨਹਿਰੀ ਪਾਣੀ ਦੀ ਵਰਤੋਂ ਵਧਾ ਕੇ ਕਿਸਾਨਾਂ ਨੂੰ ਸਿੰਚਾਈ ਲਈ ਬਿਹਤਰ ਸਹੂਲਤ ਮੁਹੱਈਆ ਕਰਵਾਉਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਪੰਜਾਬ ਦੀ ਖੇਤੀ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਨਾਲ ਕਿਸਾਨੀ ਨੂੰ ਮਜ਼ਬੂਤੀ ਮਿਲੇਗੀ। ਸਰਕਾਰ ਇਸ ਉਪਰਾਲੇ ਨੂੰ ਪੰਜਾਬ ਦੀ ਖੁਸ਼ਹਾਲੀ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਦੱਸ ਰਹੀ ਹੈ।


















