ਚੋਣ ਕਮਿਸ਼ਨ ਵੱਲੋਂ ‘ਬੁੱਕ ਏ ਕਾਲ ਵਿਦ ਬੀ.ਐੱਲ.ਓ’ ਦੀ ਸ਼ੁਰੂਆਤ

6
ਮਾਨਸਾ, 27 ਅਕਤੂਬਰ 2025 AJ DI Awaaj
Punjab Desk : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਵੋਟਰ ਸਰਵਿਸ ਪੋਰਟਲ ’ਤੇ ਨਵੇਂ ਮਡਿਊਲ ‘ਬੁੱਕ ਏ ਕਾਲ ਵਿਦ ਬੀਐਲਓ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਰਾਹੀਂ ਆਮ ਨਾਗਰਿਕ/ਵੋਟਰ ਵੋਟਰ ਸੂਚੀਆਂ ਸਬੰਧੀ ਫਾਰਮਾਂ, ਵੋਟਰ ਸ਼ਨਾਖਤੀ ਕਾਰਡ, ਵੋਟਰ ਸਲਿੱਪਾਂ, ਚੋਣਾਂ ਆਦਿ ਦੀ ਜਾਣਕਾਰੀ ਬੂਥ ਲੈਵਲ ਅਫ਼ਸਰ ਪਾਸੋਂ ਪ੍ਰਾਪਤ ਕਰ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ ਦੱਸਿਆ ਕਿ ਜਦੋਂ ਵੀ ਕੋਈ ਨਾਗਰਿਕ ਵੋਟਰ ਸਰਵਿਸ ਪੋਰਟਲ ’ਤੇ ‘ਬੁੱਕ ਏ ਕਾਲ ਵਿਦ ਬੀਐਲਓ’ ਦੀ ਆਪਸ਼ਨ ਰਾਹੀਂ ਕਾਲ ਬੁੱਕ ਕਰੇਗਾ ਤਾਂ ਬੀਐਲਓ ਤੇ ਪ੍ਰਾਰਥੀ ਦੋਵਾਂ ਨੂੰ ਕਾਲ ਬੁੱਕ ਕਰਨ ਲਈ ਇੱਕ ਟੈਕਸਟ ਮੈਸੇਜ ਪ੍ਰਾਪਤ ਹੋਵੇਗਾ। ਬੂਥ ਲੈਵਲ ਅਫਸਰ ਪ੍ਰਾਰਥੀ ਨੂੰ ਫੋਨ ਕਰਕੇ ਉਸ ਦੀ ਸਮੱਸਿਆ ਦਾ ਹੱਲ ਕਰੇਗਾ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਬੂਥ ਲੈਵਲ ਅਫ਼ਸਰ ਐਪ ‘ਤੇ ਕਾਲ ਰਿਕੁਐਸਟ ਆਪਸ਼ਨ ਵਿੱਚ ਜਾ ਕੇ ਕਨਟੈਕਟਿਡ ਬਟਨ ‘ਤੇ ਕਲਿੱਕ ਕਰਕੇ ਸਟੇਟਸ ਅਪਡੇਟ ਕਰੇਗਾ।
ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਤੇ ਗਤੀਵਿਧੀਆਂ ਦੀ ਅਪਡੇਟ ਜਾਣਕਾਰੀ ਮਿਲ ਸਕੇ।