ਪੀ.ਡਬਲਯੂ.ਡੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ 35 ਮੈਂਬਰੀ ਨਵੀਂ ਕਾਰਜਕਾਰਨੀ ਦੀ ਚੋਣ

1

ਫ਼ਰੀਦਕੋਟ, 5 ਅਕਤੂਬਰ 2026 AJ DI Awaaj

Punjab Desk  :    ਪੀ.ਡਬਲਯੂ.ਡੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਅੱਜ ਜੀ.ਐਨ.ਈ. ਆਡੀਟੋਰੀਅਮ ਵਿਖੇ ਹੋਈ ਮੀਟਿੰਗ ਦੌਰਾਨ 35 ਮੈਂਬਰੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਨਿਗਰਾਨ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ, ਉਪ ਮੰਡਲ ਇੰਜੀਨੀਅਰਾਂ ਸਮੇਤ ਵੱਖ-ਵੱਖ ਕਾਡਰਾਂ ਨਾਲ ਸਬੰਧਤ ਇੰਜੀਨੀਅਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਇੰਜ. ਨਿਰਮਲ ਸਿੰਘ ਭੰਗੂ, ਐਕਸੀਅਨ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਇੰਜ. ਗੁਰਮੀਤ ਸਿੰਘ, ਐਕਸੀਅਨ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਅਹੁਦਿਆਂ ਲਈ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ।

ਇਸ ਮੌਕੇ ਇੰਜੀਨੀਅਰਾਂ ਨੇ ਸਰਕਾਰ ਦੇ ਵਿੱਤੀ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਸਰਕਾਰ ਦੀਆਂ ਵਿਭਾਗ ਨਾਲ ਸਬੰਧਤ ਲੋਕ ਪੱਖੀ ਨੀਤੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਵਿਭਾਗ ਦੇ ਮੁਲਾਜ਼ਮਾਂ ਨਾਲ ਸਬੰਧਤ ਲੰਬਿਤ ਜਾਇਜ਼ ਅਤੇ ਹੱਕੀ ਮੰਗਾਂ ਦੇ ਨਿਪਟਾਰੇ ਲਈ ਜਲਦ ਹੀ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਨੂੰ ਯੋਗ ਪੱਧਰ ’ਤੇ ਉਠਾਉਂਦਿਆਂ ਉਨ੍ਹਾਂ ਦੇ ਹੱਲ ਲਈ ਢੁੱਕਵੇਂ ਉਪਰਾਲੇ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।

ਐਸੋਸੀਏਸ਼ਨ ਦੇ ਨਵੇਂ ਚੁਣੇ ਅਹੁਦੇਦਾਰਾਂ ਨੇ ਕਿਹਾ ਕਿ ਅਮੀਰ ਵਿਰਾਸਤ ਵਾਲੇ ਪ੍ਰਮੁੱਖ ਇੰਜੀਨੀਅਰਿੰਗ ਵਿਭਾਗ ਵਜੋਂ ਲੋਕ ਨਿਰਮਾਣ ਵਿਭਾਗ ਸਾਰੇ ਵਿੱਤੀ ਨਿਯਮਾਂ ਅਤੇ ਨਿਰਧਾਰਤ ਪ੍ਰਕਿਰਿਆਵਾਂ ਦੀ ਪਾਲਣਾ ਕਰਦਿਆਂ ਸੂਬੇ ਦੇ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤਾ ਜਾਵੇਗਾ।