ਪੰਜਾਬ ਵਿੱਚ ਅੱਜ ਹੋਵੇਗਾ ਚੋਣਾਂ ਦਾ ਐਲਾਨ

60

Punjab 28 Nov 2025 AJ DI Awaaj

Punjab Desk : ਪੰਜਾਬ ਰਾਜ ਚੋਣ ਕਮਿਸ਼ਨ ਅੱਜ (ਸ਼ੁੱਕਰਵਾਰ) ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਾ ਐਲਾਨ ਕਰਨ ਜਾ ਰਿਹਾ ਹੈ। ਚੋਣਾਂ ਦੇ 14 ਦਸੰਬਰ ਦੇ ਆਸ-ਪਾਸ ਕਰਵਾਏ ਜਾਣ ਦੀ ਸੰਭਾਵਨਾ ਹੈ। ਜਿਵੇਂ ਹੀ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ, ਸੂਬੇ ਭਰ ਵਿੱਚ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਜਾਵੇਗਾ।

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੇ ਸਮਾਪਤ ਹੋਣ ਤੋਂ ਬਾਅਦ ਹੁਣ ਇਹ ਚੋਣਾਂ ਕਰਵਾਉਣ ਲਈ ਰਾਹ ਸੁਗਮ ਹੋ ਗਿਆ ਹੈ। ਚੋਣ ਕਮਿਸ਼ਨ ਅੱਜ ਦੁਪਹਿਰ ਸਾਢੇ ਤਿੰਨ ਵਜੇ ਪੰਜਾਬ ਭਵਨ ਵਿਖੇ ਚੋਣਾਂ ਲਈ ਅਧਿਕਾਰਿਕ ਪ੍ਰੋਗਰਾਮ ਜਾਰੀ ਕਰੇਗਾ।

ਪੰਜਾਬ ਵਿੱਚ ਕੁੱਲ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਲਈ ਚੋਣਾਂ ਹੋਣੀਆਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਚੋਣਾਂ ਨਾਲ ਸੰਬੰਧਿਤ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਜ਼ੋਨ ਵੰਡ ਅਤੇ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਚੁੱਕੇ ਹਨ।