ਫਿਰੋਜ਼ਪੁਰ, 19 ਫਰਵਰੀ 2026 AJ DI Awaaj
Punjab Desk : ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋ ਐਲਾਨੇ ਸੰਘਰਸ਼ ਤਹਿਤ ਅੱਜ ਇਥੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਮੂਹਰੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਜਨਰਲ ਸਕੱਤਰ ਸੋਨੂੰ ਕਸ਼ਅਪ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ ਨੂੰ ਲੈ ਕੇ ਜ਼ਬਰਦਸਤ ਨਾਹਰੇਬਾਜ਼ੀ ਕਰਦੇ ਹੋਏ ਵਿਸ਼ਾਲ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ । ਇਸ ਮੌਕੇ ਮੁਲਾਜ਼ਮਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਅਤੇ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਅਸ਼ੋਕ ਕੁਮਾਰ ਸੂਬਾ ਪ੍ਰਧਾਨ ਅਤੇ ਯਾਦਵਿੰਦਰ ਸਿੰਘ ਜਨਰਲ ਸਕੱਤਰ ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਮਨੋਹਰ ਲਾਲ ਸਰਪ੍ਰਸਤ ਪੀ.ਐਸ.ਐਮ.ਐਸ.ਯੂ., ਵਰੁਣ ਕੁਮਾਰ ਸੂਬਾ ਆਗੂ ਸਿੱਖਿਆ ਵਿਭਾਗ, ਨਰੇਸ਼ ਸੈਣੀ ਸੂਬਾਈ ਆਗੂ ਖੇਤੀਬਾੜੀ ਵਿਭਾਗ, ਸੁਖਚੈਨ ਸਿੰਘ ਪ੍ਰਧਾਨ ਖੇੜੀਬਾੜੀ ਵਿਭਾਗ, ਸੰਦੀਪ ਸਿੰਘ ਦਿਓਲ ਪ੍ਰਧਾਨ ਅਤੇ ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਇੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਸੀ.ਪੀ.ਐਫ. ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ, ਗੁਰਪ੍ਰੀਤ ਸਿੰਘ ਔਲਖ ਪ੍ਰਧਾਨ ਸੀ.ਪੀ.ਐਫ. ਯੂਨੀਅਨ ਜਲ ਸਰੋਤ ਵਿਭਾਗ, ਜੁਗਲ ਕਿਸ਼ੋਰ ਪ੍ਰਧਾਨ ਸੀ.ਪੀ.ਐਫ. ਯੂਨੀਅਨ ਲੋਕ ਨਿਰਮਾਣ ਵਿਭਾਗ, ਮਨੀਸ਼ ਕੁਮਾਰ ਪ੍ਰਧਾਨ ਅਤੇ ਹਰਪ੍ਰੀਤ ਦੁੱਗਲ ਖਜ਼ਾਨਾ ਦਫਤਰ, ਪਰਮਵੀਰ ਮੌਂਗਾ ਪ੍ਰਧਾਨ ਸਿਹਤ ਵਿਭਾਗ, ਚਰਨਜੀਤ ਸਿੰਘ ਪ੍ਰਧਾਨ ਸੀ.ਪੀ.ਐਫ. ਯੂਨੀਅਨ ਸਿਹਤ ਵਿਭਾਗ, ਗੁਰਜੀਤ ਸਿੰਘ ਪ੍ਰਧਾਨ ਪੰਜਾਬ ਰੋਡਵੇਜ਼, ਕੁਲਦੀਪ ਸਿੰਘ ਪ੍ਰਧਾਨ ਭੂਮੀ ਰੱਖਿਆ ਵਿਭਾਗ ਫਿਰੋਜ਼ਪੁਰ, ਅਤੇ ਸੁਖਚੈਨ ਸਿੰਘ ਜ਼ਿਲ੍ਹਾ ਪ੍ਰਧਾਨ ਸਟੈਨੋ ਟਾਈਪਿਸਟ ਯੂਨੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ 2004 ਤੋ ਬਾਅਦ ਭਰਤੀ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕਰਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ, ਪਰ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਅਮਲੀ ਤੌਰ ਤੇ ਮੁਲਾਜ਼ਮਾਂ ਤੇ ਲਾਗੂ ਨਹੀ ਕੀਤੀ ਗਈ । ਜਿਸ ਕਾਰਨ ਸੂਬੇ ਦੇ ਸਮੁੱਚੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਕਤ ਆਗੂਆਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰੇ ਤਾਂ ਜੋ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ । ਇਸ ਮੌਕੇ ਇਕੱਠੇ ਹੋਏ ਸੈਕੜੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ ਅਤੇ ਪਿੱਟ ਸਿਆਪਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਕੇ ਆਪਣਾ ਰੋਸ ਜ਼ਾਹਰ ਕੀਤਾ ਕਿ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ।
ਕੈਪਸ਼ਨ
ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਲੈ ਕੇ ਕੀਤੀ ਗਏ ਅਰਥੀ ਫੂਕ ਮੁਜ਼ਾਹਰੇ ਵਿਚ ਨਾਹਰੇਬਾਜ਼ੀ ਕਰਦੇ ਹੋਏ ਮੁਲਾਜ਼ਮ ।














