ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 9 ਅਪ੍ਰੈਲ

34

ਸੰਗਰੂਰ, 7 ਅਪ੍ਰੈਲ 2026 AJ DI Awaaj

Punjab Desk :   ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਪੇਟੀਐਮ (PAYTM) ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 09 ਅਪ੍ਰੈਲ 2026 ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਕੰਪਨੀ ਵੱਲੋਂ ਫੀਲਡ ਸੇਲਸ ਐਗਜੀਕਿਊਟਿਵ, ਸੀਨੀਅਰ ਫੀਲਡ ਸੇਲਸ ਐਗਜੀਕਿਊਟਿਵ, ਆਈ.ਜੀ.ਐਲ. ਟਰੇਟਰ ਸੇਲਸ ਇੰਚਾਰਜ (ਕੇਵਲ ਲੜਕੇ ਲਈ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿਅਕ ਯੋਗਤਾ 10ਵੀਂ,12ਵੀਂ, ਗਰੈਜੂਏਟ ਪਾਸ, ਉਮਰ 19 ਸਾਲ ਤੋਂ 42 ਸਾਲ ਹੋਣੀ ਚਾਹੀਦੀ ਹੈ।ਇਸ ਤੋਂ ਇਲਾਵਾ ਪ੍ਰਾਰਥੀ ਕੋਲ ਦੋ ਪਹੀਆ ਵਾਹਨ, ਐਂਡਰੋਏਡ ਫੋਨ ਹੋਣਾ ਚਾਹੀਦਾ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।