ਹੁਸ਼ਿਆਰਪੁਰ, 29 ਅਕਤੂਬਰ 2026 AJ DI Awaaj
Punjab Desk : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਐਕਸਟਰਾ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਦੀ ਅਗਵਾਈ ਹੇਠ ਅੱਜ ਸੁੰਦਰ ਨਗਰ ਹੁਸਿਆਰਪੁਰ ਵਿਖੇ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਅਤੇ ਉਨ੍ਹਾਂ ਨੇ ਪ੍ਰਾਰਥੀਆਂ ਨੂੰ ਨਸ਼ੇ ਦੇ ਰਾਹ ਨੂੰ ਛੱਡ ਕੇ ਕੋਈ ਨਾ ਕੋਈ ਸਕਿੱਲ ਪ੍ਰਾਪਤ ਕਰਕੇ ਕੋਈ ਚੰਗਾ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰਾਰਥੀਆਂ ਨੂੰ ਰੁਜ਼ਗਾਰ ਸਬੰਧੀ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫਤਰ ਵਿਖੇ ਵਿਜ਼ਟ ਕਰਨ ਅਤੇ ਦਫਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ ਵਿਕਰਮ ਸਿੰਘ ਯੰਗ ਪ੍ਰੋਫੈਸ਼ਨਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੇ ਰੁਜ਼ਗਾਰ ਸਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ, ਜਿਵੇਂ ਕਿ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਦੀ ਮੁਫ਼ਤ ਕਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਰਵਿੰਦਰ ਸਿੰਘ, ਡੀਬੀਈਈ ਹੁ਼ਸਿਆਰਪੁਰ ਨੇ ਜਿਹੜੇ ਪ੍ਰਾਰਥੀ ਸਵੈ-ਰੁਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੰਦੇ ਹਨ, ਉਨ੍ਹਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।