ਤਰਨ ਤਾਰਨ, 19 ਦਸੰਬਰ 2025 AJ DI Awaaj
Punjab Desk : ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 23 ਦਸੰਬਰ 2025 ਨੂੰ ਸਵੇਰੇ 10:00 ਵਜੇ ਤੋਂ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਦੱਸਿਆ ਗਿਆ ਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ. ਸੀ. ਐਫ. ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ/ਟ੍ਰੇਨਿੰਗ/ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਉਹਨਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਅਜਾਇਲ ਹਰਬਲ ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਸੇਲਜ਼ ਅਡਵਾਈਜ਼ਰਾ ਦੀ ਲੋੜ ਹੈ। ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ (ਤਨਖਾਹ 15000 ਤੋਂ 20000/-ਰੁਪਏ) (ਉਮਰ ਹੱਦ 18 ਤੋਂ 30 ਸਾਲ, (ਕੇਵਲ ਲੜਕੀਆਂ ) ਹੋਵੇਗੀ। ਜ਼ਿਲਾ ਰੁਜ਼ਗਾਰ ਅਫਸਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।














