ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਹੁਨਰ ਪੈਦਾ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾਵੇਗਾ-ਵਿਧਾਇਕ ਸ਼ੈਰੀ ਕਲਸੀ

10
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।                                                                               ਬਟਾਲਾ, 09 ਜੂਨ 2025 , Aj Di Awaaj

Health Desk: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਵਿਭਾਗ ਨੂੰ ਨਸ਼ਾ-ਮੁਕਤੀ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀਐਮਯੂ) ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਨਸ਼ਿਆਂ ਵੱਲ ਮੁੜ ਜਾਣ ਤੋਂ ਰੋਕਿਆ ਜਾ ਸਕੇ।

ਉਨਾਂ ਅੱਗੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹੁਨਰ ਵਿਕਾਸ ’ਚ ਰੁਚੀ ਰੱਖਣ ਵਾਲੇ ਨਸ਼ੇ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਢੁਕਵੇਂ ਕਿੱਤਿਆਂ ਦੀ ਸਿਖਲਾਈ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹੁਨਰ ਸਿਖਲਾਈ ਲੈਣ ਵਾਲੇ ਵਿਅਕਤੀਆਂ ਦੀ ਪਲੇਸਮੈਂਟ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸਫਲਤਾਪੂਰਵਕ ਸ਼ਾਮਲ ਕੀਤਾ ਜਾ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਵੱਲ ਮੁੜ ਜਾਣ ਦੀ ਸੰਭਾਵਨਾ ਨੂੰ ਟਾਲਿਆ ਜਾ ਸਕੇ।