ਤਰਨਤਾਰਨ ’ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁੱ*ਠਭੇੜ

26

ਤਰਨਤਾਰਨ: 28 Oct 2026 AJ DI Awaaj

Punjab Desk :   ਇਲਾਕੇ ਵਿੱਚ ਫਿ*ਰੌਤੀ ਦੀਆਂ ਵਾ*ਰਦਾਤਾਂ ’ਤੇ ਨਕੇਲ ਕੱਸਣ ਲਈ ਸਰਗਰਮ ਪੁਲਿਸ ਦੀ ਪਿੰਡ ਧੁੰਨ ਵਿੱਚ ਦੋ ਨੌਜਵਾਨਾਂ ਨਾਲ ਮੁੱ*ਠਭੇੜ ਹੋ ਗਈ। ਇਸ ਦੌਰਾਨ ਪੁਲਿਸ ਦੀ ਜਵਾਬੀ ਫਾ*ਇਰਿੰਗ ਵਿੱਚ ਮੋਟਰਸਾਈਕਲ ਚਲਾ ਰਹੇ ਨੌਜਵਾਨ ਦੀ ਲੱਤ ਵਿੱਚ ਗੋ*ਲੀ ਲੱਗ ਗਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਜ਼*ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ।

ਰੁਕਣ ਦਾ ਇਸ਼ਾਰਾ ਕਰਨ ’ਤੇ ਪੁਲਿਸ ’ਤੇ ਫਾ*ਇਰਿੰਗ ਦਾ ਦੋਸ਼

ਪੁਲਿਸ ਮੁਤਾਬਕ ਥਾਣਾ ਚੋਹਲਾ ਸਾਹਿਬ ਦੀ ਟੀਮ ਪਿੰਡ ਧੁੰਨ ਵਿੱਚ ਮੌਜੂਦ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉੱਥੋਂ ਲੰਘ ਰਹੇ ਸਨ। ਪੁਲਿਸ ਵੱਲੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਥਿਤ ਤੌਰ ’ਤੇ ਪਿੱਛੇ ਬੈਠੇ ਨੌਜਵਾਨ ਨੇ ਪੁਲਿਸ ਪਾਰਟੀ ’ਤੇ ਗੋ*ਲੀਆਂ ਚਲਾ ਦਿੱਤੀਆਂ।

ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਮੋਟਰਸਾਈਕਲ ਚਾਲਕ ਦੀ ਲੱਤ ਵਿੱਚ ਗੋ*ਲੀ ਲੱਗੀ ਅਤੇ ਦੋਵੇਂ ਨੌਜਵਾਨ ਹੇਠਾਂ ਡਿੱਗ ਪਏ। ਪੁਲਿਸ ਨੇ ਮੌਕੇ ’ਤੇ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ।

ਪਿ*ਸਤੌਲ ਅਤੇ ਕਾ*ਰਤੂਸ ਬਰਾਮਦ

ਪੁਲਿਸ ਅਨੁਸਾਰ, ਫੜੇ ਗਏ ਨੌਜਵਾਨਾਂ ਦੀ ਪਛਾਣ ਵਿਸ਼ਵਾਸ ਅਤੇ ਗੁਰਜਸ਼ਨ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਗੋਇੰਦਵਾਲ ਸਾਹਿਬ ਇਲਾਕੇ ਵਿੱਚ ਫਿ*ਰੌਤੀ ਨਾਲ ਜੁੜੀਆਂ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ। ਪੁਲਿਸ ਨੂੰ ਉਨ੍ਹਾਂ ਦੀ ਭਾਲ ਸੀ।

ਮੁਲਜ਼ਮਾਂ ਕੋਲੋਂ ਇੱਕ ਪਿ*ਸਤੌਲ, ਮੈਗ*ਜ਼ੀਨ ਅਤੇ ਚੱਲਿਆ ਹੋਇਆ ਕਾਰ*ਤੂਸ ਬਰਾਮਦ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਜ਼*ਖ਼ਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਕੇਸ ਦਰਜ ਕਰਕੇ ਜਾਂਚ ਸ਼ੁਰੂ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿਸੇ ਹੋਰ ਵਾ*ਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਜਾਂ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਅਪਰਾਧਿਕ ਮਾਮਲਿਆਂ ਅਤੇ ਸੰਭਾਵੀ ਸਾਥੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।