Chandigarh 09 July 2025 AJ DI Awaaj
Punjab Desk : ਮੰਗਲਵਾਰ ਰਾਤ 12 ਵਜੇ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ ਤੋਂ ਪਹਿਲਾਂ ਹੀ ਬੱਸਾਂ ਦੀ ਆਵਾਜਾਈ ਵਿੱਚ ਜ਼ਬਰਦਸਤ ਗਿਰਾਵਟ ਆ ਗਈ। ਮੁਲਾਜ਼ਮਾਂ ਵੱਲੋਂ ਸ਼ਾਮ ਤੋਂ ਬਾਅਦ ਲੰਮੇ ਰੂਟਾਂ ਲਈ ਬੱਸ ਸੇਵਾਵਾਂ ਰੋਕਣ ਕਰਕੇ ਦਿੱਲੀ, ਹਰਿਆਣਾ, ਹਿਮਾਚਲ, ਉੱਤਰਾਖੰਡ ਤੇ ਰਾਜਸਥਾਨ ਵੱਲ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਸਰਕਾਰੀ ਬੱਸਾਂ ਦੀ ਘੱਟ ਉਪਲਬਧਤਾ ਕਾਰਨ ਪ੍ਰਾਈਵੇਟ ਬੱਸ ਆਪਰੇਟਰਾਂ ਦੀ ਚਾਂਦੀ ਹੋ ਗਈ। ਦਿੱਲੀ ਆਦਿ ਰੂਟਾਂ ਲਈ ਯਾਤਰੀਆਂ ਨੇ ਹਰਿਆਣਾ ਰੋਡਵੇਜ਼ ਜਾਂ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ‘ਤੇ ਨਿਰਭਰ ਰਹਿਣਾ ਪਿਆ। ਕਾਊਂਟਰਾਂ ‘ਤੇ ਬੱਸਾਂ ਦੀ ਗਿਣਤੀ ਘੱਟ ਹੋਣ ਕਰਕੇ ਲੰਬੀ ਉਡੀਕ ਤੋਂ ਬਾਅਦ ਹੀ ਯਾਤਰੀ ਆਪਣੀ ਮੰਜ਼ਿਲ ਵੱਲ ਰਵਾਨਾ ਹੋ ਸਕੇ।
