ਫ਼ਰੀਦਕੋਟ 17 ਮਈ 2025 Aj DI Awaaj
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਤਹਿਤ ਅੱਜ ਦੂਸਰੇ ਦਿਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਚੇਅਰਮੈਨ ਇੰਪਰੂਵਮੈਂਟ ਟਰੱਸਟ ਗਗਨਦੀਪ ਧਾਲੀਵਾਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ ਬਾਬਾ ਨੇ ਹਲਕੇ ਦੇ ਪਿੰਡ ਝੋਟੀਵਾਲਾ, ਮਿੱਡੂਮਾਨ ਅਤੇ ਮਹਿਮੂਆਣਾ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗਗਨਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ਤਕ ਸਾਰੇ ਲੋਕਾਂ ਨੂੰ ਜਾਗਰੂਕ ਕਰਕੇ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਉਨ੍ਹਾਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ।
ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਚਲਾਈ ਗਈ ਹੈ ਜਿਸ ਤਹਿਤ ਪਿੰਡਾਂ, ਗਲੀ, ਮਹੱਲਿਆਂ ਤੱਕ ਪਹੁੰਚ ਕਰਨ ਲਈ ਇਹ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕ ਜਾਗਰੂਕ ਹੋ ਕੇ ਨਸ਼ਿਆਂ ਤੋਂ ਦੂਰ ਹੋਣ ਅਤੇ ਸਰਕਾਰ ਦਾ ਸਾਥ ਦੇਣ।ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਕੇਵਲ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਿਆਂ ਹੈ ਬਲਕਿ ਨਸ਼ਾ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਕੰਮ ਕਰ ਰਹੀ ਹੈ।
ਇਸ ਮੌਕੇ ਐਸ.ਡੀ.ਐਮ ਡਾ. ਵਰੁਣ ਕੁਮਾਰ, ਐਸ ਐਮ ਓ ਡਾਕਟਰ ਰਾਜੀਵ ਭੰਡਾਰੀ, ਫਲੈਗ ਚਾਵਲਾ, ਬੀ.ਈ.ਈ, ਸਰਪੰਚ ਪਰਮਜੀਤ ਸਿੰਘ ,ਪੰਚਾਇਤ ਅਫ਼ਸਰ ਦਲਜੀਤ ਸਿੰਘ, ਪਟਵਾਰੀ ਜਸਪ੍ਰੀਤ ਸਿੰਘ, ਉੱਤਮ ਸਿੰਘ ਹਲਕਾ ਕੋਆਰਡੀਨੇਟਰ,ਸਰਪੰਚ ਪਰਮਜੀਤ ਸਿੰਘ, ਗੁਰਸੇਵਕ ਸਿੰਘ ਬੁੱਟਰ,ਸਿਹਤ ਵਿਭਾਗ ਦੇ ਕਰਮਚਾਰੀ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
