ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਹਰ ਇੱਕ ਦਾ ਸਾਥ ਜਰੂਰੀ -ਡਾ. ਜਮੀਲ ਉਰ ਰਹਿਮਾਨ

16

ਮਾਲੇਰਕੋਟਲਾ, 27 ਮਈ 2025 Aj DI Awaaj
ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਸਲ ਵਿੱਚ ਰੰਗਲੇ ਪੰਜਾਬ ਦੇ ਉੱਜਵਲ ਭਵਿੱਖ ਦੀ ਗਰੰਟੀ ਹੈ ਅਤੇ ਇਹ ਮੁਹਿੰਮ ਸੂਬੇ ਵਿੱਚੋਂ ਨਸ਼ੇ ਨੂੰ ਪੂਰਨ ਤੌਰ ਤੇ ਜੜੋਂ ਖਤਮ ਕਰਨ ਲਈ ਹਰ ਇੱਕ ਵਿਅਕਤੀ ਦਾ ਸਾਥ ਜਰੂਰੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬਹਾਦਰਗੜ, ਫਰੀਦਪੁਰ ਕਲਾਂ ਅਤੇ ਆਹਣਖੇੜੀ ਵਿਖੇ ਰੱਖੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਹਰੇਕ ਪਿੰਡ ਦੇ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਵਿਧਾਇਕ ਮਾਲੇਰਕੋਟਲਾ ਨੇ ਹਲਕੇ ਦੇ ਲੋਕਾਂ ਨੂੰ ਨਸਾ ਮੁਕਤੀ ਦਾ ਹੋਕਾ ਦਿੰਦਿਆ ਕਿਹਾ ਕਿ ਜਦੋਂ ਸਮਾਜ ਨਸ਼ਾ ਮੁਕਤ ਹੋਵੇਗਾ ਤਾਂ ਹੀ ਰੰਗਲੇ ਪੰਜਾਬ ਦਾ ਸੰਕਲਪ ਸਿੱਧ ਹੋਵੇਗਾ। ਇਸੇ ਲਈ ਪਿੰਡ ਪਿੰਡ ਜਾਗਰੂਕਤਾ ਸਮਾਗਮ ਕਰਕੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿਚ ਲੋਕਾਂ ਦੀ ਵੱਧ ਰਹੀ ਸਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਨਸ਼ਾ ਮੁਕਤੀ ਯਾਤਰਾ ਇਕ ਲੋਕ ਲਹਿਰ ਬਣ ਗਈ ਹੈ। ਇਸ ਉਪਰੰਤ ਵਿਧਾਇਕ ਪਿੰਡ ਮਿਹਦੇਵੀ ,ਨੌਂਧਰਾਣੀ ਅਤੇ ਆਦਮਪਾਲ ਵਿੱਚ ਪੁੱਜ ਕੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਲਾਮਬੰਦ ਵੀ ਕੀਤਾ । ਨਸ਼ਾ ਮੁਕਤੀ ਯਾਤਰਾ ਵਿਚ ਲੋਕਾਂ ਦੀ ਵੱਧ ਰਹੀ ਸਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਨਸ਼ਾ ਮੁਕਤੀ ਯਾਤਰਾ ਇਕ ਲੋਕ ਲਹਿਰ ਬਣ ਗਈ ਹੈ। ਇਸ ਉਪਰੰਤ ਵਿਧਾਇਕ ਪਿੰਡ ਮਿਹਦੇਵੀ ,ਨੌਂਧਰਾਣੀ ਅਤੇ ਆਦਮਪਾਲ ਵਿੱਚ ਪੁੱਜ ਕੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਲਾਮਬੰਦ ਵੀ ਕੀਤਾ ।
ਇਸ ਮੌਕੇ ਕੋਆਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ, ਸਰਪੰਚ ਪਰਮਜੀਤ ਕੌਰ, ਸਰਪੰਚ ਮੁਹੰਮਦ ਇੰਜਮਾਮ, ਕਾਰਜਕਾਰੀ ਸਰਪੰਚ ਪ੍ਰੀਤਪਾਲ ਸਿੰਘ ਬਲਾਕ ਪ੍ਰਧਾਨ ਜਰਨੈਲ ਸਿੰਘ, ਅਸਲਮ ਭੱਟੀ, ਮੁਹੰਮਦ ਹਨੀਫ, ਅਨਵਰ ਅਹਿਮਦ, ਆਗੂ ਦਿਲਵਰ ਚੁੰਘਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।