ਮੁਕਤਸਰ 30/05/2025 AJ DI Awaaj
ਮੁਕਤਸਰ ਜ਼ਿਲ੍ਹੇ ਦੇ ਸਿੰਘੇਵਾਲਾ ਪਿੰਡ ‘ਚ ਪਟਾਕੇ ਬਣਾਉਣ ਵਾਲੀ ਇਕ ਫੈਕਟਰੀ ‘ਚ ਧਮਾਕੇ ਤੋਂ ਬਾਅਦ ਇਮਾਰਤ ਢਹਿ ਗਈ, ਜਿਸ ਕਾਰਨ ਘੱਟੋ-ਘੱਟ 5 ਮਜ਼ਦੂਰਾਂ ਦੀ ਮੌ*ਤ ਹੋ ਗਈ ਤੇ ਕਈ ਹੋਰ ਜ਼ਖ*ਮੀ ਹੋ ਗਏ। ਇਹ ਹਾਦਸਾ ਵੀਰਵਾਰ ਰਾਤ ਕਰੀਬ 2 ਵਜੇ ਵਾਪਰਿਆ।

ਦੱਸਿਆ ਜਾ ਰਿਹਾ ਹੈ ਕਿ ਜ਼ਖ*ਮੀਆਂ ਵਿਚੋਂ 20 ਦੇ ਕਰੀਬ ਮਜ਼ਦੂਰਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਕੁਝ ਦਾ ਇਲਾਜ ਮੁਕਤਸਰ ਦੇ ਹਸਪਤਾਲ ਵਿਚ ਚੱਲ ਰਿਹਾ ਹੈ।
ਐਸਐਸਪੀ ਅਖਿਲ ਚੌਧਰੀ ਨੇ ਪੁਸ਼ਟੀ ਕੀਤੀ ਕਿ ਮਲਬੇ ਹੇਠੋਂ ਦੋ ਲਾ*ਸ਼ਾਂ ਨਿਕਾਲ ਲਈਆਂ ਗਈਆਂ ਹਨ। ਸ਼ੱਕ ਹੈ ਕਿ ਹਾਲੇ ਵੀ ਕੁਝ ਲੋਕ ਮਲਬੇ ਹੇਠ ਦੱਬੇ ਹੋ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਵਲੋਂ ਰਾਹਤ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਪਟਾਕੇ ਬਣਾਉਣ ਵਾਲੀ ਇਹ ਯੂਨਿਟ ਪੰਜਾਬ-ਹਰਿਆਣਾ ਸਰਹੱਦ ‘ਤੇ ਸਥਿਤ ਸੀ ਅਤੇ ਇੱਥੇ ਕੰਮ ਕਰਨ ਵਾਲੇ ਬਹੁਤ ਸਾਰੇ ਮਜ਼ਦੂਰ ਪ੍ਰਵਾਸੀ ਸਨ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।














