ਬਲਾਇੰਡਨੈਸ ਪ੍ਰੋਗਰਾਮ ਤਹਿਤ ਅੱਖਾਂ ਦੀ ਜਾਂਚ ਤੇ ਐਨਕਾਂ ਵੰਡ

25

Fazilka 06 Feb 2026 AJ DI Awaaj

Punjab Desk : ਡਾਕਟਰ ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਅਤੇ ਡਾਕਟਰ ਗਗਨਦੀਪ ਸਿੰਘ (ਜਨਰਲ ਸਰਜਨ) ਸੀਨੀਅਰ ਮੈਡੀਕਲ ਅਫ਼ਸਰ ਵਹਾਬਵਾਲਾ ਦੀ ਦੇਖਰੇਖ ਵਿੱਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਐਨਕਾਂ ਦੀ ਵੰਡ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਾਜਪੁਰਾ ਦੇ ਲਗਭਗ 58 ਬੱਚਿਆਂ ਨੂੰ ਐਨਕਾਂ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਪ੍ਰੋਗ੍ਰਾਮ ਤਹਿਤ ਸਕੂਲੀ ਵਿਦਿਆਰਥੀਆਂ ਅਤੇ ਲੋੜਵੰਦ ਵਿਅਕਤੀਆਂ ਨੂੰ ਐਣਕਾਂ ਵੰਡੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਸਰੀਰ ਦੇ ਹੋਰ ਅੰਗਾਂ ਦੀ ਤਰ੍ਹਾਂ ਹੀ ਅੱਖਾਂ ਵੀ ਅਨਮੋਲ ਅੰਗ ਹਨ। ਵਿਅਕਤੀ ਨੂੰ ਅੱਖਾਂ ਦੀ ਸਾਂਭ ਸੰਭਾਲ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਜੇਕਰ ਕਦੇ ਵੀ ਕਿਸੇ ਪ੍ਰਕਾਰ ਦੀ ਅੱਖਾਂ ਦੀ ਸਮੱਸਿਆ ਪੇਸ਼ ਆਵੇ ਤਾਂ ਤੁਰੰਤ ਹਸਪਤਾਲ ਵਿਖੇ ਆ ਕੇ ਮਾਹਿਰ ਡਾਕਟਰਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਨੂੰ ਨਜ਼ਰ ਅੰਦਾਜ ਨਹੀਂ ਕਰਨਾ ਚਾਹੀਦਾ।
ਓਪਥੈਲਮਿਕ ਅਫਸਰ ਮਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਖਾਂ ਦੀ ਸੰਭਾਲ ਲਈ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਜਾਂਦੇ ਹਨ ਅਤੇ ਲੋੜਵੰਦ ਵਿਅਕਤੀਆਂ ਦੇ ਮੁਫਤ ਆਪਰੇਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਇਹਨਾਂ ਸਕੂਲਾਂ ਦੇ ਸਾਰੇ ਬੱਚਿਆਂ ਦੀ ਜਾਂਚ ਕੀਤੀ ਗਈ ਸੀ ਅਤੇ ਜਿਨਾਂ ਬੱਚਿਆਂ ਦੀ ਨਜ਼ਰ ਕਮਜ਼ੋਰ ਪਾਈ ਗਈ, ਉਹਨਾਂ ਲਈ ਵਿਭਾਗ ਵੱਲੋਂ ਚਸ਼ਮੇ ਬਣਵਾ ਕੇ ਭੇਜੇ ਗਏ ਹਨ। ਇਸ ਮੌਕੇ ਤੇ ਸਟਾਫ ਨਰਸ ਕੁਲਜੀਤ ਕੁਮਾਰ, ਰਵਿੰਦਰ ਕੁਮਾਰ, ਪ੍ਰਾਇਮਰੀ ਸਕੂਲ ਪ੍ਰਿੰਸੀਪਲ ਅਨੀਤਾ ਸੇਤੀਆ, ਸੀਨੀਅਰ ਸਕੈਂਡਰੀ ਸਕੂਲ ਪ੍ਰਿੰਸੀਪਲ ਡਾ. ਸ਼ੰਕਰ ਚੌਧਰੀ, ਸਟਾਫ ਅਤੇ ਬੱਚੇ ਮੌਜੂਦ ਸਨ।