ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਦੇਹਾਂਤ ‘ਤੇ ਪਰਿਵਾਰ ਦਾ ਪਹਿਲਾ ਬਿਆਨ ਜਾਰੀ

27

Punjab 10 Oct 2025 AJ DI Awaaj

Punjab Desk : ਮਸ਼ਹੂਰ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ, ਉਹ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਮੱਸਲਜ਼ ਆਪ੍ਰੇਸ਼ਨ ਲਈ ਪਹੁੰਚੇ ਸਨ, ਜਿੱਥੇ ਉਨ੍ਹਾਂ ਨੂੰ ਦੋ ਹਾਰਟ ਅਟੈਕ ਆਏ ਅਤੇ ਉਨ੍ਹਾਂ ਦੀ ਮੌ*ਤ ਹੋ ਗਈ।

ਪਰਿਵਾਰ ਨੇ ਆਪਣੇ ਪਹਿਲੇ ਬਿਆਨ ਵਿੱਚ ਦੱਸਿਆ ਕਿ ਵਰਿੰਦਰ ਘੁੰਮਣ ਪੂਰੀ ਤਰ੍ਹਾਂ ਸ਼ਾਕਾਹਾਰੀ ਸਨ ਅਤੇ ਉਹ ਦੁਨੀਆ ਦੇ ਇਕਲੌਤੇ ਐਸੇ ਬਾਡੀ ਬਿਲਡਰ ਵਜੋਂ ਜਾਣੇ ਜਾਂਦੇ ਸਨ, ਜਿਨ੍ਹਾਂ ਨੇ ਸ਼ਾਕਾਹਾਰੀ ਰਹਿੰਦਿਆਂ ਹੀ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਨਾਮ ਬਣਾਇਆ।

ਵਰਿੰਦਰ ਘੁੰਮਣ ਕਈ ਪੰਜਾਬੀ ਫਿਲਮਾਂ ਵਿੱਚ ਕੰਮ ਕਰ ਚੁੱਕੇ ਸਨ ਅਤੇ ਬਾਲੀਵੁਡ ਸਟਾਰ ਸਲਮਾਨ ਖਾਨ ਨਾਲ ਵੀ ਸਕ੍ਰੀਨ ਸਾਂਝੀ ਕਰ ਚੁੱਕੇ ਸਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਬਾਡੀ ਬਿਲਡਿੰਗ ਅਤੇ ਮਨੋਰੰਜਨ ਜਗਤ ਵਿੱਚ ਸਦਮੇ ਦੀ ਲਹਿਰ ਦੌੜ ਗਈ ਹੈ।

ਘੁੰਮਣ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪਹਿਲੇ ਬਾਡੀ ਬਿਲਡਰ ਵਜੋਂ ਵੀ ਯਾਦ ਕੀਤਾ ਜਾਂਦਾ ਹੈ।