ਗੁਰਦਾਸਪੁਰ 20 Nov 2025 AJ DI Awaaj
Punjab Desk : ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਨੇੜੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਮੁਕੇਰੀਆਂ ਵਾਪਸ ਆ ਰਹੇ ਪਰਿਵਾਰ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਹਾਦਸੇ ਵਿੱਚ ਕਾਰ ਚਲਾ ਰਿਹਾ ਪਿਤਾ ਅਤੇ ਉਸਦੀ ਚਾਰ ਸਾਲਾ ਧੀ ਦੀ ਮੌ*ਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ, ਇੱਕ ਟਿੱਪਰ ਵੱਲੋਂ ਓਵਰਟੇਕ ਕਰਦੇ ਸਮੇਂ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟੀਆਂ ਖਾਂਦੀ ਹੋਈ ਨਾਲੇ ਵਿੱਚ ਜਾ ਸਮਾਈ। ਮਾਂ ਅਤੇ ਪੁੱਤਰ ਨੂੰ ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਬਚਾ ਲਿਆ।
ਰਾਹਗੀਰਾਂ ਨੇ ਦੱਸਿਆ ਕਿ ਕਾਰ ਦੀ ਸਪੀਡ ਕਾਫੀ ਤੇਜ਼ ਸੀ ਅਤੇ ਸੰਭਵ ਹੈ ਕਿ ਡਰਾਈਵਰ ਨੂੰ ਨੀਂਦ ਦਾ ਝੋਂਕਾ ਆਇਆ ਹੋਵੇ। ਹਾਲਾਂਕਿ ਹਾਦਸੇ ਦੇ ਸਹੀ ਕਾਰਣਾਂ ਦੀ ਜਾਂਚ ਜਾਰੀ ਹੈ।














