ਪੰਜਾਬ 15 Nov 2025 AJ DI Awaaj
Punjab Desk : ਪੰਜਾਬੀ ਸੰਗੀਤ ਜਗਤ ਵਿੱਚ ਦੁਖ ਦੀ ਲਹਿਰ ਦੌੜ ਗਈ ਹੈ। ਪ੍ਰਸਿੱਧ ਗੀਤਕਾਰ ਨਿੰਮਾ ਲੁਹਾਰਕਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ, ਨਿੰਮਾ ਲੁਹਾਰਕਾ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ।
ਉਨ੍ਹਾਂ ਦੁਆਰਾ ਲਿਖੇ ਗੀਤਾਂ ਨੂੰ ਪੰਜਾਬੀ ਮਿਊਜ਼ਿਕ ਦੇ ਮਸ਼ਹੂਰ ਗਾਇਕਾਂ ਨੇ ਗਾਇਆ, ਜਿਨ੍ਹਾਂ ਵਿੱਚ ਦਿਲਜੀਤ ਦੋਸਾਂਝ, ਇੰਦਰਜੀਤ ਨਿੱਕੂ, ਅਮਰਿੰਦਰ ਗਿੱਲ, ਨਛੱਤਰ ਗਿੱਲ ਅਤੇ ਰਵਿੰਦਰ ਗਰੇਵਾਲ ਦੇ ਸੁਪਰਹਿੱਟ ਗੀਤ ਸ਼ਾਮਿਲ ਹਨ।
ਨਿੰਮਾ ਲੁਹਾਰਕਾ ਦੀ ਅਚਾਨਕ ਮੌ*ਤ ਨਾਲ ਪੰਜਾਬੀ ਸੰਗੀਤ ਜਗਤ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।














