ਫਰੀਦਕੋਟ ਦੇ ਹੋਟਲ,ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ

37

ਫਰੀਦਕੋਟ 19 ਅਗਸਤ, 2025 Aj DI Awaaj

Punjab Desk : ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲਾ ਨਗਰ ਯੋਜਨਾਕਾਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫਸਰਾਂ ਆਦਿ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ।  ਹੋਟਲ ਅਤੇ ਰੈਸਟੋਰੈਂਟ ਮਾਲਕ ਇਸ ਖਬਰ ਦੇ ਪ੍ਰਕਾਸ਼ਤ ਹੋਣ ਤੋਂ 15 ਦਿਨ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ, ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀ, ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁੱਕਵੀਂ ਜਗ੍ਹਾਂ ਤੇ ਲਗਾਈ ਜਾਵੇਗੀ ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਸਾਰੇ ਹੋਟਲ ਅਤੇ ਰੈਸਟੋਰੈਂਟ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇ, ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਤੇ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ।  ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਵਿਚ ਕਈ ਤਰਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ  14 ਅਕਤੂਬਰ 2025 ਤੱਕ ਲਾਗੂ ਰਹਿਣਗੇ।