ਪਿੰਡ ਮਲੂਕਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

22

ਫਾਜ਼ਿਲਕਾ 5 ਅਕਤੂਬਰ 2025 AJ DI Awaaj

Punjab Desk : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਅਬੋਹਰ ਦੇ ਪਿੰਡ ਮਲੂਕਪੁਰ ਵਿਖੇ ਆਈ. ਈ. ਸੀ. ਐਕਟੀਵਿਟੀ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿੱਚ ਹੀ ਵਹਾ ਕੇ ਮਿੱਟੀ ਦੀ ਸਿਹਤ ਸੁਧਾਰ ਕਰਨ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕ ਕੀਤਾ ਗਿਆ।
ਖੇਤੀਬਾੜੀ ਵਿਭਾਗ ਤੋਂ ਏ. ਡੀ. ਓ. ਗੁਰਪ੍ਰੀਤ ਲੋਹੀਆ, ਏ. ਟੀ. ਐਮ. ਖੁਸ਼ਪ੍ਰੀਤ ਸਿੰਘ ਅਤੇ ਸੀ. ਪੀ. ਸੀ. ਬੀ., ਦਿੱਲੀ ਤੋਂ ਸ਼੍ਰੀ ਸ਼ਸ਼ਾਂਕ ਖਰੇ ਵਲੋਂ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਇਕੱਠਾ ਹੋਇਆ ਧੂੰਆ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ ਉੱਥੇ ਹੀ ਸਾਹ ਤੇ ਚਮੜੀ ਆਦਿ ਭਿਆਨਕ ਬਿਮਾਰੀਆਂ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਹਾ ਦੇਣ ਤਾਂ ਇਹ ਪਰਾਲੀ ਰੂੜੀ ਦਾ ਰੂਪ ਬਣਕੇ ਜਮੀਨ ਦੀ ਉਪਜਾਊ ਸਕਤੀ ਵਿੱਚ ਵਾਧਾ ਕਰੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ। ਇਸ ਮੌਕੇ ਪਿੰਡ ਮਲੂਕਪੁਰ ਦੇ ਸਰਪੰਚ ਸ਼੍ਰੀ ਜਸਵਿੰਦਰ ਸਿੰਘ ਨੇ ਵੀ ਕੈਂਪ ਵਿੱਚ ਭਾਗ ਲਿਆ।