September 09,2026 Aj Di Awaaj
Punjab Desk: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਾਊਸ ਅਰੈਸਟ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਡੱਲੇਵਾਲ ਦੇ ਸਮਰਥਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਇਸਨੂੰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉੱਥੇ ਹੀ ਇਸ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਵਿੱਚ ਸਰਗਰਮੀ ਵਧ ਗਈ ਹੈ।
ਡੱਲੇਵਾਲ ਨੂੰ ਹਾਊਸ ਅਰੈਸਟ ਕਰਨ ਦੇ ਕਾਰਨਾਂ ਅਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।


















