ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸੁਰੱਖਿਅਤ ਵਰਤੋਂ ਸਬੰਧੀ ਕਿਸਾਨ ਸਿਖਲਾਈ ਕੈਂਪ

38

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ 2025 AJ DI Awaaj

Punjab Desk : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਹਿੰਦੁਸਤਾਨ ਇਨਸੈਕਟੀਸਾਈਡਜ਼ ਲਿਮਿਟਿਡ ਦੇ ਸਹਿਯੋਗ ਨਾਲ ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸੁਰੱਖਿਅਤ ਵਰਤੋਂ ਸਬੰਧੀ ਇੱਕ ਦਿਨਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਸਿਖਲਾਈ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਡਾ. ਤਰਸੇਮ ਸਿੰਘ ਢਿੱਲੋਂ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਸ਼ਾਮਿਲ ਹੋਏ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕੀਟਨਾਸ਼ਕਾਂ ਦੇ ਲੇਬਲਾਂ ਬਾਰੇ ਜਾਣਕਾਰੀ ਦਿੱਤੀ, ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਪ੍ਰੇਰਿਤ ਕੀਤਾ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ ਵਿਗਿਆਨਕ ਢੰਗ ਨਾਲ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ।

ਡਾ. ਕਰਮਜੀਤ ਸ਼ਰਮਾਂ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੇ ਸਮਾਗਮ ਵਿੱਚ ਆਏ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕੇ.ਵੀ.ਕੇ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ  ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਲੈ ਕੇ ਸਹਾਇਕ ਕਿੱਤੇ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸ੍ਰੀ ਅਭਿਸ਼ੇਕ ਕੋਸ਼ਿਕ, ਡਿਪਟੀ ਜਨਰਲ ਮੈਨੇਜਰ, ਐਚ.ਆਈ.ਐਲ. ਇੰਡੀਆ ਨੇ ਕੰਪਨੀ ਬਾਰੇ ਜਾਣਕਾਰੀ ਦਿੱਤੀ ਅਤੇ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਦੀ ਮਹੱਤਤਾ ਤੇ ਚਾਨਣ ਪਾਇਆ।

ਇਸ ਮੌਕੇ ਐਚ.ਆਈ.ਐਲ. ਵੱਲੋਂ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਬਾਰੇ ਇੱਕ ਦਸਤਾਵੇਜ਼ੀ ਦਿਖਾਈ ਗਈ ਅਤੇ  ਕਿਸਾਨਾਂ ਨੂੰ ਕੀਟਨਾਸ਼ਕ ਸੇਫਟੀ ਕਿਟਸ ਵੀ ਵੰਡੀਆਂ ਗਈਆਂ। ਸਿਖਲਾਈ ਦੌਰਾਨ ਕੇ.ਵੀ.ਕੇ ਦੇ ਵਿਗਿਆਨੀਆਂ ਵੱਲੋਂ ਮਿੱਟੀ ਦੀ ਸਿਹਤ ਪ੍ਰਬੰਧਨ, ਫ਼ਸਲ ਉਤਪਾਦਨ, ਬਾਗਬਾਨੀ ਅਤੇ ਡੇਅਰੀ ਉਤਪਾਦਨ ਲਈ ਵਰਤੇ ਜਾਣ ਵਾਲੇ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਵਿਸ਼ੇਸ਼ ਲੈਕਚਰ ਦਿੱਤੇ ਗਏ।

ਡਾ. ਢਿੱਲੋਂ ਨੇ ਕੇ.ਵੀ.ਕੇ. ਦੇ ਤਕਨੀਕੀ ਪਾਰਕ, ਖੋਜ ਤਜ਼ਰਬਿਆਂ ਅਤੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਵੀ ਕੀਤਾ ਅਤੇ ਉਨ੍ਹਾਂ ਨੇ ਕੇ.ਵੀ.ਕੇ. ਦੀ ਟੀਮ ਵੱਲੋਂ ਕਿਸਾਨਾਂ ਦੀ ਸੇਵਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ