ਫਰੀਦਕੋਟ 3 ਅਕਤੂਬਰ 2025 AJ DI Awaaj
Punjab Desk : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਛ੍ਰੰ ਸਕੀਮ ਅਧੀਨ ਬਲਾਕ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਵੀਰ ਸਿੰਘ, ਏ.ਡੀ.ੳ. ਨੇ ਮਿੱਟੀ ਦੀ ਸਿਹਤ ਸੰਭਾਲ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਨੁਕਤੇ ਸਾਂਝੇ ਕੀਤੇ।
ਇਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫਸਰ, ਡਾ. ਰਾਜਵੀਰ ਸਿੰਘ ਨੇ ਝੋਨੇ/ ਬਾਸਮਤੀ ਦੀ ਫਸਲ ਦੀ ਮੌਜੂਦਾ ਸਥਿਤੀ ਉੱਪਰ ਵੱਖ-ਵੱਖ ਬਿਮਾਰੀਆਂ ਅਤੇ ਕੀਟਾਂ ਦੇ ਹਮਲੇ ਦੀ ਰੋਕਥਾਮ ਲਈ ਸਿਫਰਾਸਸੁਦਾ ਦਵਾਈਆਂ ਦੀ ਵਰਤੋਂ ਅਤੇ ਮਾਤਰਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਉਣ ਵਾਲੀ ਕਣਕ ਦੀ ਫਸਲ ਨੂੰ ਸਹੀ ਸਮੇਂ ਤੇ ਬੀਜਣ ਅਤੇ ਬੀਜ ਨੂੰ ਸੋਧ ਕੇ ਬੀਜਣ ਬਾਰੇ ਜਾਣਕਾਰੀ ਦਿੱਤੀ।
ਡਾ. ਕੁਲਦੀਪ ਸਿੰਘ ਨੇ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਕੁਆਲਟੀ ਕੰਟਰੋਲ ਸਬੰਧੀ ਅਤੇ ਗੈਰ ਪ੍ਰਮਾਣਤ ਕੀਟਨਾਸਕਾਂ ਦੇ ਛਿੜਕਅ ਤੋ ਪ੍ਰਹੇਜ ਕਰਨ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਡਾ. ਗੁਰਪ੍ਰੀਤ ਸਿੰਘ ਸਹਾਇਕ ਮਾਰਕੀਟਿੰਗ ਅਫਸਰ ਨੇ ਪਰਾਲੀ ਦੀ ਸਾਂਭ ਸੰਭਾਲ ਅਤੇ ਪਰਾਲੀ ਸਾੜਣ ਨਾਲ ਵਾਤਾਵਰਣ ਅਤੇ ਜਮੀਨ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਘਰੇਲੂ ਲੋੜ ਲਈ ਆਪਣੇ ਹੀ ਖੇਤ ਵਿੱਚ ਸਬਜੀਆਂ ਅਤੇ ਤੇਲ-ਬੀਜ ਫਸਲਾਂ ਜਿਵੇਂ ਕਿ ਸਰੋਂ ਆਦਿ ਨੂੰ ਜਰੂਰ ਬੀਜਣ ਲਈ ਪ੍ਰੇਰਿਤ ਕੀਤਾ।
ਕੈਂਪ ਦੇ ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਸਮੂਹ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਭਵਿੱਖ ਵਿਚ ਸਮੂਹ ਕਿਸਾਨਾਂ ਨੂੰ ਅੱਗ ਨਾ ਲਾਉਣ ਅਤੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ-ਆਪਣਾ ਬਣਦਾ ਯੋਗਦਾਨ ਪਾਉਣ ਲਈ ਸੁਨੇਹਾ ਦਿੱਤਾ। ਇਸ ਕੈਂਪ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਵਾਤਾਵਰਣ ਪ੍ਰੇਮੀ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਕੈਂਪ ਦਾ ਪ੍ਰਬੰਧ ਖੇਤੀਬਾੜੀ-ਵਿਸਥਾਰ ਅਫਸਰ ਦਵਿੰਦਰਪਾਲ ਸਿੰਘ ਅਤੇ ਖੇਤੀਬਾੜੀ ਉੱਪ-ਨਿਰਖਿਕ ਰਣਬੀਰ ਸਿੰਘ ਵੱਲੋਂ ਕੀਤਾ ਗਿਆਂ ਅਤੇ ਕੈਂਪ ਦਾ ਸਟੇਜ ਪ੍ਰਬੰਧਨ ਸੁਖਦੀਪ ਸਿੰਘ, ਖੇਤੀਬਾੜੀ ਉੱਪ-ਨਿਰਖਿਕ ਵੱਲੋਂ ਕੀਤਾ ਗਿਆ ਅਤੇ ਆਏ ਹੋਏ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।
