ਕਿਸਾਨ ਸਿਖ਼ਲਾਈ ਕੈਂਪ 02 ਮਈ ਲਗਾਇਆ ਜਾਵੇਗਾ

21

ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ 2026 AJ DI Awaaj

Punjab Desk :  ਡਾ: ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 02 ਮਈ 2026 ਨੂੰ ਜਿ਼ਲ੍ਹਾ ਪੱਧਰ ਦਾ ਕਿਸਾਨ ਸਿਖ਼ਲਾਈ ਕੈਂਪ ਗਰੀਨ ਸੀ ਰਿਜ਼ੋਰਟ, ਬਠਿੰਡਾ ਰੋਡ, ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਦੀ ਪ੍ਰਧਾਨਗੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ, ਪੰਜਾਬ ਅਤੇ ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਵਲੋਂ ਕੀਤੀ ਜਾਣੀ ਹੈ। ਇਸ ਕੈਂਪ ਦਾ ਉਦਘਾਟਨ ਸ਼੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਕਰਨਗੇ।
ਇਸ ਕੈਂਪ ਵਿੱਚ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ. ਹਲਕਾ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਐਮ.ਐਲ.ਏ. ਗਿੱਦੜਬਾਹਾ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਣਗੇ ।
ਉਹਨਾਂ ਅੱਗੇ ਦੱਸਿਆ ਕਿ ਕਿਸਾਨ ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ, ਬਾਗਬਾਨੀ, ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਤੋਂ ਇਲਾਵਾ ਸਹਾਇਕ ਧੰਦਿਆਂ ਦੇ ਨਾਲ—ਨਾਲ ਨਵੀਨਤਮ ਖੇਤੀ ਮਸ਼ੀਨਰੀ ਆਦਿ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਹ ਕੈਂਪ ਆਤਮਾ ਸਕੀਮ ਦੇ ਵਿੱਤੀ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ  ਕਿ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਲਾਭ ਉਠਾਉਣ।