ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ

1

ਬਟਾਲਾ, 7 ਅਕਤੂਬਰ 2026 AJ DI Awaaj

Punjab Desk :   ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।

ਕੈਂਪ ਦੀ ਸ਼ੁਰੂਆਤ ਖੇਤੀਬਾੜੀ ਉਪਨਿਰੀਖਕ ਗੁਰਸੇਵਕ ਸਿੰਘ ਨੇ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਹਾ ਕਿ ਸਾਡੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਨੇ ਕਿਸਾਨਾਂ ਨੂੰ ਇਸ ਵਾਰ ਲੋੜੀਂਦੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ ਹੈ, ਸੋ ਕਿਸਾਨ ਵੀਰ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ।

ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨਾ ਸਦਕਾ ਲੱਗੇ ਜਾਗਰੂਕਤਾ ਕੈਂਪਾਂ ਵਿੱਚ ਉਨਾਂ ਨੇ ਅੱਗੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਪਰਾਲੀ ਦੇ ਧੂੰਏਂ ਨਾਲ ਪੈਦਾ ਹੋਣ ਵਾਲੀਆਂ ਜਹਰੀਲੀ ਗੈਸਾਂ ਸਾਡੀ ਜ਼ਿੰਦਗੀ ‘ਤੇ ਕਿੰਨਾ ਅਸਰ ਪਾਉਂਦੀਆਂ ਹਨ। ਸੋ ਜੇਕਰ ਅਸੀਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਜਾਈ ਕਰਦੇ ਹਾਂ ਤਾਂ ਉਸ ਨਾਲ ਸਾਡੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਸਾਡਾ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ।

ਕੈਂਪ ਵਿਚ ਜਗਸੀਰ ਸਿੱਘ ਫੀਡ ਬੈਕ ਫਾਊਂਡੇਸ਼ਨ ਵੱਲੋਂ ਵੀ ਉਹਨਾਂ ਦੀਆਂ ਚੱਲ ਰਹੀਆਂ ਕਿਸਾਨ ਹਿੱਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਸੁਚੱਜੇ ਢੰਗ ਨਾਲ ਵਰਤ ਕੇ ਆਪਣੀ ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਵਿੱਚ ਸਾਥ ਦੇਣ ਲਈ ਕਿਹਾ।

ਕੈਂਪ ਵਿੱਚ ਆਏ ਕਿਸਾਨਾਂ ਦੀਆਂ ਫਾਰਮਰ ਰਜਿਸਟਰੀ ਤਹਿਤ ਕਿਸਾਨ ਆਈਡੀਆਂ ਵੀ ਬਣਾਈਆਂ ਗਈਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਵੀਰ ਜਲਦੀ ਤੋਂ ਜਲਦੀ ਕਿਸਾਨ ਆਈਡੀਆ ਬਣਾ ਲੈਣ।

ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਸ਼ੁਭਪ੍ਰੀਤ ਸਿੰਘ  ਸਿੰਘ ਵੱਲੋਂ ਧੰਨਵਾਦ ਕੀਤਾ ਗਿਆ । ਕੈਂਪ ਵਿੱਚ ਸਰਬਜੀਤ ਸਿੰਘ, ਹਰਭੰਥ ਸਿੰਘ , ਕੁਲਵਿੰਦਰ  ਸਿੰਘ ਸਰਪੰਚ ਅਤੇ ਸੁਖਜੀਤ  ਸਿੰਘ ਆਦਿ ਹਾਜ਼ਰ ਸਨ।