ਫ਼ਰੀਦਕੋਟ ਵਿਖੇ ਕਿਸਾਨ ਮੇਲਾ 17 ਮਾਰਚ ਨੂੰ

32
ਫ਼ਰੀਦਕੋਟ, 16 ਮਾਰਚ 2026 AJ DI Awaaj
Punjab Desk :   ਡਾ. ਕੁਲਦੀਪ ਸਿੰਘ, ਨਿਰਦੇਸ਼ਕ ਪੀ.ਏ.ਯੂ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 17 ਮਾਰਚ, ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫ਼ਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸ਼ਿਰਕਤ ਕਰਨਗੇ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ ਅਤੇ ਸ. ਅਮੋਲਕ ਸਿੰਘ ਵਿਧਾਇਕ ਜੈਤੋ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਣਗੇ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਹੋਏ ਬੀਜ ਮੁਹੱਈਆ ਕਰਵਾਏ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਨਾਲ ਜੁੜੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਖੇਤੀਬਾੜੀ ਨਾਲ ਸੰਬੰਧਿਤ ਨਵੀਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਨਾਲ ਸੰਬੰਧਿਤ ਸਲਾਹ ਵੀ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨਾਂ ਦੀਆਂ ਖੇਤੀ ਸੰਬੰਧੀ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਵੀ ਦੱਸਿਆ ਜਾਵੇਗਾ।
ਉਨ੍ਹਾਂ ਹੋਰ ਦੱਸਿਆ ਕਿ ਕਿਸਾਨਾਂ ਦੇ ਮਨੋਰੰਜਨ ਲਈ ਇਸ ਕਿਸਾਨ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਕੀਤਾ ਗਿਆ ਹੈ।