ਜ਼ਿਲ੍ਹਾ ਲੋਕ ਸੰਪਰਕ ਅਫਸਰ, ਗੁਰਦਾਸਪੁਰ।
ਗੁਰਦਾਸਪੁਰ, October 12 2025 Aj Di Awaaj
Punjab Desk: ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ
ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਕੋਟਲਾ ਮੁਗਲਾਂ ਬਲਾਕ ਕਲਾਨੌਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੇ ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਾਗਰੂਕ ਕੀਤਾ ਗਿਆ।
ਜਿਲ੍ਹੇ ਅੰਦਰ ਵਿੱਢੀ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ.ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਫੀਲਡ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ ‘ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਸ਼ਬਜੀ ਕਾਸ਼ਤਕਾਰਾਂ ਵਲੋਂ ਅਕਸਰ ਖੇਤ ਨੂੰ ਜਲਦੀ ਤਿਆਰ ਕਰਨ ਦੇ ਇਰਾਦੇ ਨਾਲ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੁੰ ਅੱਗ ਦਿੱਤੀ ਜਾਂਦੀ ਹੈ ਜਿਸ ਹਵਾ ਦਾ ਪ੍ਰਦੂਸ਼ਣ ਵਧਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਪ੍ਰਭਾਵਤ ਹੁੰਦੀ ਹੈ। ਉਨ੍ਹਾਂ ਦਸਿਆ ਕਿ ਸਬਦ਼ੀਆਂ ਦੀ ਸਫਲ ਕਾਸ਼ਤ ਲਈ ਜਰਖੇਦ਼ ਮਿੱਟੀ ਦੀ ਜ਼ਰੂਰਤ ਹੁੰਦੀ ਹੈ ਅਤੇ ਖੇਤਾਂ ਦੀ ਮਿੱਟੀ ਜਰਖੇਜ਼ ਤਾਂ ਹੀ ਹੋ ਸਕਦੀ ਹੈ, ਜੇਕਰ ਫ਼ਸਲੀ ਰਹਿੰਦ ਖੁੰਹਦ ਨੂੰ ਖੇਤਾਂ ਵਿਚ ਸੰਭਾਲ ਕੇ ਸਬਜ਼ੀ ਖਾਸ ਕਰਕੇ ਗੋਭੀ , ਮਟਰ ਅਤੇ ਆਲੂ ਦੀ ਕਾਸ਼ਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਜਿੱਥੇ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਦੀ ਹੈ ਉੱਥੇ ਸ਼ਬਜੀਆਂ ਦੇ ਮਿਆਰੀਪਣ ਵਿਚ ਵੀ ਸੁਧਾਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਹਾਟ ਸਪਾਟ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਕੋਲੇ ਸਹਿਯੋਗ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਪਰਾਲੀ ਦੀ ਸਾਂਭ ਸੰਭਾਲ ਲਈ ਲੌੜੀਦੀ ਖੇਤੀ ਮਸ਼ੀਨਰੀ ਉਪਲੱਬਧ ਹੈ ਅਤੇ ਕਿਸਾਨ ਵੀਰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਅੱਗੇ ਆਉਣ।
