ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ, ਮੰਗਾਂ ਦੇ ਹੱਲ ਤੱਕ ਸੰਘਰਸ਼ ਦਾ ਐਲਾਨ

2
August 17,2026 Aj Di Awaaj

Punjab Desk:  ਖਨੌਰੀ ਬਾਰਡਰ ’ਤੇ ਕਿਸਾਨਾਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਮੋਰਚੇ ਤੋਂ ਕਿਸਾਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖਣਗੇ।