ਚੰਡੀਗੜ੍ਹ ‘ਚ ਕਿਸਾਨਾਂ ਦਾ ਧਰਨਾ, IISER ਤੋਂ ਟ੍ਰਿਬਿਊਨ ਰੋਡ ਤੱਕ ਲਾਇਆ ਮੋਰਚਾ

3

September 01,2026 Aj Di Awaaj

Chandigarh Desk:  ਚੰਡੀਗੜ੍ਹ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ IISER ਤੋਂ ਟ੍ਰਿਬਿਊਨ ਰੋਡ ਵੱਲ ਬੈਠ ਕੇ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ।

ਕਿਸਾਨਾਂ ਦੇ ਧਰਨੇ ਕਾਰਨ ਇਲਾਕੇ ਵਿੱਚ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪ੍ਰਦਰਸ਼ਨ ਦੇ ਚਲਦਿਆਂ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਧਿਆਨ ਖਿੱਚਣ ਲਈ ਪ੍ਰਦਰਸ਼ਨ ਕਰ ਰਹੇ ਹਨ।