ਕਿਸਾਨਾਂ ਦਾ ਅੱਜ ਰੇਲ ਰੋਕੋ ਅੰਦੋਲਨ, ਰੇਲਵੇ ਟਰੈਕਾਂ ’ਤੇ ਹੋਵੇਗਾ ਰੋਸ ਪ੍ਰਦਰਸ਼ਨ

8

August 11, 2026 Aj Di Awaaj

Punjab Desk:  ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਰੇਲਵੇ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਰੇਲਵੇ ਟਰੈਕਾਂ ’ਤੇ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵੱਲੋਂ ਠੋਸ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਸੜਕਾਂ ’ਤੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ ਅਤੇ ਹੁਣ ਰੇਲਵੇ ਟਰੈਕਾਂ ’ਤੇ ਰੋਸ ਜਤਾਉਣ ਦਾ ਫੈਸਲਾ ਕੀਤਾ ਗਿਆ ਹੈ।

ਰੇਲਵੇ ਦਾ ਚੱਕਾ ਜਾਮ ਹੋਣ ਕਾਰਨ ਕਈ ਰੂਟਾਂ ’ਤੇ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਯਾਤਰੀਆਂ ਨੂੰ ਵੀ ਇਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ ਹੈ।