ਕਿਸਾਨ ਮੰਡੀਆਂ ਵਿੱਚ ਬਿਲਕੁਲ ਸੁੱਕਾ ਝੋਨਾ ਲਿਆਉਣ

32

ਜੈਤੋ 18 ਸਤੰਬਰ 2025 AJ DI Awaaj

Punjab Desk :  ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤੇ 16 ਸਤੰਬਰ ਤੋਂ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਫਰੀਦਕੋਟ ਜਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਕੁੱਲ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਕਿਸਾਨਾਂ, ਮਜਦੂਰਾਂ, ਆੜਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਹਨ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ, ਲੇਬਰ, ਆੜ੍ਹਤੀਆਂ ਆਦਿ ਦੀ ਸਹੂਲਤ ਲਈ ਮੰਡੀਆਂ ਵਿੱਚ ਬਿਜਲੀ, ਛਾਂ ਅਤੇ ਪੀਣ ਸਮੇਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਦੇ ਨਾਲ ਨਾਲ ਮੰਡੀਆਂ ਵਿੱਚ ਆਈ ਕੋਈ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਤਾਂ ਜੋ ਉਨ੍ਹਾਂ ਦੇ ਝੋਨੇ ਵਿੱਚ ਜ਼ਿਆਦਾ ਨਮੀ ਦੀ ਮਾਤਰਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਲਿਆਉਣ ਸਮੇਂ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ ਇਸ ਲਈ ਕਿਸਾਨ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਇਸ ਦੀ ਜਾਂਚ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਰ ਜਾਣਕਾਰੀ ਅਤੇ ਸਹਾਇਤਾ ਲਈ ਕਿਸਾਨ ਆਪਣੇ ਸਬੰਧਤ ਸਕੱਤਰ ਮਾਰਕਿਟ ਕਮੇਟੀ ਜਾਂ ਮੰਡੀ ਬੋਰਡ ਦੇ ਪੋਰਟਲ ਰਾਹੀਂ ਸੰਪਰਕ ਕਰ ਸਕਦੇ ਹਨ।