ਜ਼ਿਲ੍ਹਾ ਮੋਗਾ ਵਿੱਚ 4300 ਹੈਕਟੇਅਰ ਰਕਬੇ ਵਿੱਚ ਬੀਜੀ ਕਿਸਾਨਾਂ ਨੇ ਮੂੰਗੀ-ਮੁੱਖ ਖੇਤੀਬਾੜੀ ਅਫ਼ਸਰ

40

ਮੋਗਾ, 20 ਮਈ 2025 AJ DI Awaaj

               ਮੂੰਗੀ ਦੀ ਫ਼ਸਲ ਪ੍ਰੋਟੀਨ ਭਰਪੂਰ ਹੁੰਦੀ ਹੈ ਅਤੇ ਸਾਡੇ ਦੇਸ਼ ਵਿਚ ਦਾਲਾਂ ਦੀ ਮੰਗ ਬਹੁਤ ਜ਼ਿਆਦਾ ਹੈ ਇਸ ਮੰਗ ਨੂੰ ਪੂਰਾ ਕਰਨ ਲਈ  ਦਾਲਾਂ ਬਾਹਰਲੇ ਦੇਸ਼ਾਂ ਤੋਂ ਮੰਗਵਾਉਣੀਆਂ ਪੈਂਦੀਆਂ ਹਨ ਜਿਸ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਹੁੰਦਾ ਹੈ ਜੇਕਰ ਕਿਸਾਨ ਇਸ ਦੀ ਕਾਸ਼ਤ ਖੁਦ ਕਰੇ ਤਾਂ ਉਹ ਚੋਖਾ ਲਾਭ ਪ੍ਰਾਪਤ ਕਰ ਸਕਦਾ ਹੈ ਅਤੇ ਅਨਾਜ ਦੇ ਭੰਡਾਰ ਵਿਚ ਵੀ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਦਾ ਹੈ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰਮੋਗਾ ਨੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਵਿਚ ਮੂੰਗੀ ਦੇ ਖੇਤਾਂ ਦਾ ਦੌਰਾ ਕਰਨ ਸਮੇਂ ਕਹੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 4300 ਹੈਕਟੇਅਰ ਰਕਬੇ ਵਿਚ ਕਿਸਾਨਾਂ ਵੱਲੋਂ ਮੂੰਗੀ ਦੀ ਫਸਲ ਬੀਜੀ ਗਈ ਹੈ ਅਤੇ ਇਸ ਫਸਲ ਦੀ ਹਾਲਤ ਬਹੁਤ ਵਧੀਆ ਹੈ ਕਿਤੇ ਵੀ ਕੀੜੇ ਮਕੌੜੇ ਜਾਂ ਬਿਮਾਰੀ ਦਾ ਹਮਲਾ ਅਜੇ ਤੱਕ ਨਹੀਂ ਹੈ ਇਨਸਾਨ ਦੇ ਸਰੀਰ ਵਿਚ ਪ੍ਰੋਟੀਨ ਦੀ ਮਾਤਰਾ ਨੂੰ ਪੂਰਾ ਕਰਨ ਵਿਚ ਦਾਲਾਂ ਦੀ ਅਹਿਮ ਭੂਮਿਕਾ ਹੈ ਇਸ ਲਈ ਹਰ ਕਿਸਾਨ ਨੂੰ ਆਪਣੀ ਜ਼ਮੀਨ ਦੇ ਕੁੱਝ ਹਿੱਸੇ ਵਿਚ ਦਾਲਾਂ ਦੀ ਕਾਸ਼ਤ ਜ਼ਰੂਰ ਕਰਨੀ ਚਾਹੀਦੀ ਹੈ ਜੇਕਰ ਕਿਸਾਨ ਆਲੂ ਦੀ ਬਿਜਾਈ ਵਾਲੇ ਖੇਤਾਂ ਵਿਚ ਜਾਂ ਕਣਕ ਦੀ ਫਸਲ ਕੱਟਣ ਉਪਰੰਤ ਤੁਰੰਤ ਦਾਲਾਂ ਦੀ ਬਿਜਾਈ ਕਰਦਾ ਹੈ ਤਾਂ ਉਹ ਵਾਧੂ ਆਮਦਨ ਪ੍ਰਾਪਤ ਕਰ ਸਕਦਾ ਹੈ ਅਤੇ ਮੂੰਗੀ ਦੀ ਫਸਲ ਕੱਟਣ ਉਪਰੰਤ ਘੱਟ ਸਮਾਂ ਲੈਣ ਵਾਲੀਆਂ ਬਾਸਮਤੀ ਦੀਆਂ ਕਿਸਮਾਂ ਦੀ ਲਵਾਈ ਕਰ ਸਕਦਾ ਹੈ ਇਸ ਤਰ੍ਹਾਂ ਜਿੱਥੇ ਕਿਸਾਨ ਦੀ ਆਮਦਨ ਵਿਚ ਵਾਧਾ ਹੋਣਾ ਸੁਭਾਵਿਕ ਹੈ ਉੱਥੇ ਜ਼ਮੀਨ ਵਿਚ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਅਗਲੀ ਫਸਲ ਲਈ ਨਾਈਟ੍ਰੋਜਨ ਖਾਦਾਂ ਦੀ ਖਪਤ ਵੀ ਘਟੇਗੀ ਖੇਤਾਂ ਦਾ ਦੌਰਾ ਕਰਨ ਸਮੇਂ ਡਾਬਲਜਿੰਦਰ ਸਿੰਘ ਸਹਾਇਕ ਪੌਦਾ ਸੁਰੱਖਿਆ ਅਫਸਰਮੋਗਾਵਿਨੋਦ ਕੁਮਾਰ ਖੇਤੀਬਾੜੀ ਵਿਸਥਾਰ ਅਫਸਰਪ੍ਰਦੀਪ ਕੁਮਾਰ ਅਤੇ ਹਰਪ੍ਰੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਹਾਜ਼ਰ ਸਨ