Faridkot 18 ਸਤੰਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ। ਉਨ੍ਹਾਂ ਕਿਹਾ ਕਿ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ, ਤਾਂ ਜੋ ਫ਼ਸਲ ਵਿੱਚ ਵੱਧ ਨਮੀ ਨਾ ਰਹੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੀ ਸਹੂਲਤ ਲਈ ਬਿਜਲੀ, ਛਾਂ ਤੇ ਪੀਣ ਯੋਗ ਪਾਣੀ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਡਿਊਟੀ ‘ਤੇ ਤਾਇਨਾਤ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਸੰਬੰਧਤ ਸਕੱਤਰ ਮਾਰਕੀਟ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ ਜਾਂ ਮੰਡੀ ਬੋਰਡ ਦੇ ਪੋਰਟਲ ਰਾਹੀਂ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
