ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ

56
ਮਾਲੇਰਕੋਟਲਾ 25 ਅਕਤੂਬਰ 2025 AJ DI Awaaj
Punjab Desk : ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਰੋਜ਼ਾਨਾ ਆਨ ਲਾਈਨ ਮੀਟਿੰਗਾਂ ਕਰਕੇ ਖਰੀਦ ਦਾ ਜਾਇਜਾ ਲਿਆ ਜਾਂਦਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ  ਆਵੇ ।
          ਆਨ ਲਾਈਨ ਮੀਟਿੰਗ ਕਰਦਿਆਂ ਉਨ੍ਹਾਂ ਖਰੀਦ ਪ੍ਰੀਕ੍ਰਿਆਂ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਤੇ ਲਿਫ਼ਟਿੰਗ ਕਰਵਾਈ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਕਿ ਉਹਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਵੀ ਸੱਦਾ  ਦਿੱਤਾ ਹੈ।
             ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਇਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਨਾ ਕੀਤੀ ਜਾਵੇ ਅਤੇ ਕੰਬਾਇਨਾਂ ਉਤੇ ਸੁਪਰ ਐਸ.ਐਮ.ਐਸ ਲੱਗੇ ਹੋਣੇ ਚਾਹੀਦੇ ਹਨ ਪਰੰਤੂ ਜੇਕਰ ਕੋਈ ਕੰਬਾਇਨ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਕੰਬਾਇਨ ਜ਼ਬਤ ਕਰ ਲਈ ਜਾਵੇਗੀ।
             ਉਨਾਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਅਤੇ ਲਿਫਟਿੰਗ ਯਕੀਨੀ ਬਨਾਉਣ। ਉਨ੍ਹਾਂ ਨੇ ਖਰੀਦ ਕੇਂਦਰਾਂ ‘ਚ ਝੋਨੇ ਦੀ ਖਰੀਦ ਅਤੇ ਇਸਦੀ ਲਿਫਟਿੰਗ ਦੇ ਪ੍ਰਬੰਧਾਂ ਦਾ ਇਕੱਲੇ-ਇਕੱਲੇ ਕਰਕੇ ਜਾਇਜਾ ਲਿਆ ਅਤੇ ਖਰੀਦ ਏਜੰਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨਾ ਵਰਤਣ ਦੇ ਆਦੇਸ਼ ਦਿੱਤੇ।
                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 41 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 40 ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ ਅਤੇ ਹੁਣ ਤੱਕ ਕਰੀਬ 91156 ਮੀਟ੍ਰਿਕ ਟਨ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਕਰੀਬ 87435 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਸ ਵਾਰ ਕਰੀਬ 4 ਲੱਖ 45 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦਾ ਅਨੁਮਾਨ ਹੈ। ਹੁਣ ਤੱਕ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰੀਬ 179.75 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 47600 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 21720 ਮੀਟ੍ਰਿਕ ਟਨ, ਪਨਸਪ ਵੱਲੋਂ 8091 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 9787 ਮੀਟ੍ਰਿਕ ਟਨ ਅਤੇ ਵਪਾਰਿਆਂ ਵਲੋਂ ਕਰੀਬ 237 ਮੀਟ੍ਰਿਕ ਟਨ  ਝੋਨੇ ਦੀ ਖ਼ਰੀਦ ਕੀਤੀ ਗਈ ਹੈ ।
5 Attachments • Scanned b