ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ- ਡਾ. ਕੁਲਵੰਤ ਸਿੰਘ

27

ਫਰੀਦਕੋਟ 1 ਜੁਲਾਈ 2025 AJ DI Awaaj

Punjab  Desk : ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ ਪੱਧਰ, ਬਲਾਕ ਪੱਧਰ, ਸਰਕਲ ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ ਕਰ ਰਹੀਆਂ ਹਨ।  ਸਰਵੇਖਣ ਟੀਮਾਂ ਵੱਲੋਂ ਹਫਤਾਵਰੀ 30 ਸਪਾਟ ਉਪਰ ਸਰਵੇਖਣ ਕੀਤਾ ਜਾਂਦਾ ਹੈ ਅਤੇ ਇਸ ਹਫਤੇ ਦੇ ਸਰਵੇਖਣ ਦੌਰਾਨ ਰਸ ਚੂਸਣ ਵਾਲੇ ਕੀੜਿਆਂ (ਹਰਾ ਤੇਲਾ, ਚਿੱਟਾ ਮੱਛਰ ਅਤੇ ਭੂਰੀ ਜੂੰ) ਦਾ ਹਮਲਾ ਕਿਤੇ ਕਿਤੇ ਦੇਖਣ ਨੂੰ ਮਿਲਿਆ ਹੈ ਪਰ ਆਰਥਿਕ ਕਗਾਰ ਤੋਂ ਘੱਟ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੱਸਿਆ ਕਿ ਕਿਸਾਨ ਆਪਣੇ ਖੇਤਾਂ ਦਾ ਸਰਵੇਖਣ ਲਗਾਤਾਰ ਕਰਦੇ ਰਹਿਣ ਅਤੇ ਜੇਕਰ ਹਾਨੀਕਾਰਕ ਕੀੜਿਆਂ ਦਾ ਹਮਲਾ ਖੇਤਾਂ ਵਿੱਚ ਦੇਖਣ ਨੂੰ ਆਉਂਦਾ ਹੈ ਤਾਂ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੇ ਬਾਲਗਾਂ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ। ਚਿੱਟੀ ਮੱਖੀ ਦੇ ਹਮਲੇ ਹੋਣ ਤੇ ਸ਼ੁਰੂਆਤੀ ਅਵਸਥਾ ਵਿੱਚ ਇੱਕ ਲੀਟਰ ਨਿੰਬੀਸੀਡੀਨ ਜਾਂ ਅਚੂਕ ਜਾਂ 1200 ਮਿਲੀਲਿਟਰ ਪ੍ਰਤੀ ਏਕੜ ਪੀ ਏ ਯੂ ਦੁਆਰਾ ਤਿਆਰ ਗਿਆ ਨਿੰਮ ਦਾ ਘੋਲ ਛਿੜਕਾਅ ਕਰੋ ਕਿਉਂਕਿ ਇਹ ਮਿੱਤਰ ਕੀੜਿਆਂ ਲਈ ਸੁਰੱਖਿਅਤ ਹਨ। ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ 200 ਮਿਲੀਲਿਟਰ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਓਸ਼ੀਨ 20 ਐਸ ਜੀ (ਡਾਇਨੋਟੈਫ਼ੂਰਾਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 800 ਫੋਸਮਾਈਟੇ ਈ^ਮਾਈਟੇ ਵਾਲਥੀਆਨੇ ਗੋਲਡ ਮਿਟ 50 ਈ ਸੀ (ਈਥੀਆਨ) ਦਾ ਛਿੜਕਾਅ ਕਰੋ।ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਵਕਤ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਝੁਰੜ- ਮੁਰੜ ਹੋਏ ਜਾਪਣ ਅਤੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ।ਹਰੇ ਤੇਲੇ ਦੀ ਰੋਕਥਾਮ ਲਈ 60 ਗ੍ਰਾਮ ਉਸ਼ੀਨ 20 ਐਸ ਜੀ (ਡਾਇਨੋਟੈਫੂਰਾਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਦਾ ਪ੍ਰਤੀ ਏਕੜ ਛਿੜਕਾਅ ਕਰੋ।

ਉਨ੍ਹਾਂ ਦੱਸਿਆ ਕਿ ਨਰਮੇ/ਕਪਾਹ ਵਿੱਚ ਕੀੜੇ/ਮਕੌੜਿਆਂ ਦੀ ਸਰਬਪੱਖੀ ਰੋਕਥਾਮ ਲਈ ਪਿੰਡ ਪੱਧਰ ਉਪਰ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋਂ ਘਬਰਾਉਣ ਦੀ ਲੋੜ ਨਹੀ ਹੈ, ਬਲਕਿ ਇਸ ਕੀੜੇ ਦੀ ਰੋਕਥਾਮ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਸੁੰਡੀ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਲੁਧਿਆਣਾ ਵੱਲੋ ਸ਼ਿਫਾਰਸ਼ ਕੀਟ ਨਾਸ਼ਕਾਂ ਦੀ ਸਪਰੇਅ ਹੀ ਕਰਨ।