ਹੁਸ਼ਿਆਰਪੁਰ: 07 July 2025 AJ DI Awaaj
ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਮਿੰਨੀ ਬੱਸ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਪਲਟ ਗਈ। ਇਹ ਹਾਦਸਾ ਹਾਜੀਪੁਰ ਰੋਡ ‘ਤੇ ਸਗਰਾ ਅੱਡਾ ਨੇੜੇ ਵਾਪਰਿਆ।
ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌ*ਤ ਹੋ ਗਈ, ਜਦਕਿ 24 ਹੋਰ ਲੋਕਾਂ ਦੇ ਜ਼ਖ*ਮੀ ਹੋਣ ਦੀ ਸੁਚਨਾ ਮਿਲੀ ਹੈ। ਜ਼ਖਮੀਆਂ ਨੂੰ ਤੁਰੰਤ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਈ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹਾਦਸੇ ਦੀ ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਪੁਲਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ। ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ।
ਮੁਤਾਬਕ, ਇਹ ਬੱਸ ਨਿੱਜੀ ਕੰਪਨੀ ਕਰਤਾਰ ਬੱਸ ਦੀ ਮਿੰਨੀ ਬੱਸ ਸੀ, ਜੋ ਤਲਵਾੜਾ ਤੋਂ ਦਸੂਹਾ ਵੱਲ ਜਾ ਰਹੀ ਸੀ। ਹਾਦਸੇ ਦੇ ਕਾਰਨ ਬੱਸ ਸੜਕ ‘ਤੇ ਉਲਟ ਗਈ।
ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਅਸਲ ਕਾਰਨ ਦੀ ਪੜਤਾਲ ਜਾਰੀ ਹੈ।
