ਫਤਿਹਗੜ੍ਹ ਚੂੜੀਆਂ: ਰਿਸ਼ਵਤ ਲੈਣ ਦੀ ਵੀਡੀਓ ਵਾਇਰਲ, ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ

10

ਫਤਿਹਗੜ੍ਹ ਚੂੜੀਆਂ 19 July 2025 AJ DI Awaaj

Punjab Desk : ਫਤਿਹਗੜ੍ਹ ਚੂੜੀਆਂ ਵਿਖੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਨਾਇਬ ਤਹਿਸੀਲਦਾਰ ਜਸਵੀਰ ਕੌਰ ਅਤੇ ਪਟਵਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੋਵਾਂ ਅਧਿਕਾਰੀਆਂ ਖ਼ਿਲਾਫ਼ ਇਹ ਕਾਰਵਾਈ ਤਦੋਂ ਕੀਤੀ ਗਈ, ਜਦੋਂ ਜਸਵੀਰ ਕੌਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਜਿਸ ਵਿੱਚ ਉਹ ਪਟਵਾਰੀ ਤੋਂ ਨਕਦ ਰਕਮ ਲੈਂਦੀ ਨਜ਼ਰ ਆ ਰਹੀ ਹੈ।

ਵੀਡੀਓ ਦੇ ਆਧਾਰ ‘ਤੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਤੁਰੰਤ ਪ੍ਰਭਾਵ ਨਾਲ ਨਾਇਬ ਤਹਿਸੀਲਦਾਰ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ। ਨਾਲ ਹੀ ਰਿਸ਼ਵਤ ਦੇਣ ਵਾਲੇ ਪਟਵਾਰੀ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

ਮਾਮਲੇ ਦੀ ਜਾਂਚ ਹੁਣ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਜਾਵੇਗੀ। ਸਰਕਾਰੀ ਵਧੀਆਂ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਵਿਚ ਲਿਪਤ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।