ਫਤਿਹਗੜ੍ਹ ਸਾਹਿਬ: ਸਰਪੰਚ ਸਮੇਤ ਕਈ ਅਕਾਲੀ ਆਗੂ AAP ਵਿੱਚ ਸ਼ਾਮਲ

16

ਫਤਿਹਗੜ੍ਹ ਸਾਹਿਬ:16 Sep 2025 AJ DI Awaaj

Punjab Desk : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਜਾਗੋ ਚਨਾਰਥਲ ‘ਚ ਅੱਜ ਵੱਡਾ ਰਾਜਨੀਤਿਕ ਉਲਟਫੇਰ ਹੋਇਆ, ਜਦੋਂ ਅਕਾਲੀ ਦਲ ਨਾਲ ਜੁੜੀ ਗ੍ਰਾਮ ਪੰਚਾਇਤ ਦੀ ਸਰਪੰਚ ਕੁਲਵਿੰਦਰ ਕੌਰ, ਬਲਵੀਰ ਸਿੰਘ ਭੋਲਾ, ਕਈ ਪੰਚ ਅਤੇ ਉਹਨਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਇਹ ਸ਼ਮੂਲੀਅਤ ਹਲਕੇ ਦੇ ਵਿਧਾਇਕ ਲਖਬੀਰ ਸਿੰਘ ਰਾਏ ਦੀ ਹਾਜ਼ਰੀ ‘ਚ ਹੋਈ। ਵਿਧਾਇਕ ਨੇ ਨਵੇਂ ਆਏ ਸਾਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਨਵੀਨੀਕਰਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ, ਜਿਸ ਨਾਲ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜੋ ਹਮੇਸ਼ਾ ਨੀਵੀਂ ਪੱਧਰ ‘ਤੇ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਕੰਮ ਕਰਦੀ ਰਹੇਗੀ। ਨਵੇਂ ਸ਼ਾਮਿਲ ਹੋਏ ਵਰਕਰਾਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਨਮਾਨ ਅਤੇ ਭਾਗੀਦਾਰੀ ਦਿੱਤੀ ਜਾਵੇਗੀ।