ਫਾਜ਼ਿਲਕਾ ਦੇ ਜ਼ਿਲਾ ਹਸਪਤਾਲ ਵਿੱਚ ਪੰਜ ਹੋਰ ਡਾਕਟਰ ਤਾਇਨਾਤ ਕਰਨ ਦੇ ਹੁਕਮ ਜਾਰੀ -ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 25 ਮਾਰਚ 2025 Aj Di Awaaj
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਹਸਪਤਾਲਾਂ ਵਿੱਚ ਜਿੱਥੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਉਥੇ ਮਾਹਿਰ ਡਾਕਟਰਾਂ ਦੀ ਤਾਇਨਾਤੀ ਵੀ ਕੀਤੀ ਜਾ ਰਹੀ ਹੈ। ਫਾਜ਼ਲਕਾ ਦੇ ਜ਼ਿਲ੍ਹਾ ਹਸਪਤਾਲ਼ ਨੂੰ ਪੰਜ ਹੋਰ ਨਵੇਂ ਡਾਕਟਰ ਮਿਲੇ ਹਨ, ਜਦਕਿ ਪਿਛਲੇ ਦੋ ਮਹੀਨਿਆਂ ਵਿੱਚ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ 11 ਡਾਕਟਰਾਂ ਦੀ ਤਾਇਨਾਤੀ ਹੋਈ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਉਨਾਂ ਨੇ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਵੀਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਇਰਾਦੇ ਨਾਲ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ । ਉਨਾਂ ਨੇ ਕਿਹਾ ਕਿ ਫਾਜਲਕਾ ਇੱਕ ਸਰਹੱਦੀ ਜ਼ਿਲ੍ਹਾ ਹੈ ਅਤੇ ਇੱਥੇ ਡਾਕਟਰਾਂ ਦੀ ਅਕਸਰ ਘਾਟ ਰਹਿੰਦੀ ਸੀ ਪਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਵੱਲੋਂ ਲਗਾਤਾਰ ਇੱਥੇ ਡਾਕਟਰਾਂ ਦੀ ਤਾਇਨਾਤੀ ਵਧਾਈ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਹੁਣ ਪੰਜ ਹੋਰ ਡਾਕਟਰ ਇੱਥੇ ਤਾਇਨਾਤ ਕਰਨ ਦੇ ਹੁਕਮ ਹੋਏ ਹਨ ਜਦਕਿ ਇਸ ਤੋਂ ਪਹਿਲਾਂ ਪਿਛਲੇ ਦੋ ਮਹੀਨਿਆਂ ਵਿੱਚ ਕੁੱਲ 11 ਡਾਕਟਰਾਂ ਦੇ ਇੱਥੇ ਬਦਲੀ ਕੀਤੀ ਗਈ ਹੈ। ਉਨ ਨੇ ਕਿਹਾ ਕਿ ਨਵੇਂ ਡਾਕਟਰ ਆਉਣ ਨਾਲ ਸਿਵਲ ਹਸਪਤਾਲ ਵਿੱਚ ਲੋਕਾਂ ਨੂੰ ਹੋਰ ਬਿਹਤਰ ਸੁਵਿਧਾਵਾਂ ਮਿਲਣਗੀਆਂ। ਉਹਨਾਂ ਨੇ ਕਿਹਾ ਕਿ ਇਹ ਡਾਕਟਰ ਆਪੋ ਆਪਣੇ ਵਿਸ਼ਿਆਂ ਦੇ ਮਾਹਰ ਹਨ ਅਤੇ ਲੋਕਾਂ ਨੂੰ ਵੱਡੇ ਹਸਪਤਾਲਾਂ ਵਾਲੀ ਸਹੂਲਤ ਹੁਣ ਫਾਜ਼ਿਲਕਾ ਵਿੱਚ ਹੀ ਮਿਲੇਗੀ।
