ਫਿਰੋਜ਼ਪੁਰ 08 Jan 2026 AJ DI Awaaj
Punjab Desk : ਫਿਰੋਜ਼ਪੁਰ ਸ਼ਹਿਰ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਸ਼ਹੂਰ ਸਾਲੂਨ ਮਾਲਕ ਮਾਹੀ ਸੋਢੀ ਨੇ ਆਪਣੀ ਪਤਨੀ ਅਤੇ ਦੋ ਨਾਬਾਲਿਗ ਧੀਆਂ ਸਮੇਤ ਖੁ*ਦਕੁਸ਼ੀ ਕਰ ਲਈ। ਮ੍ਰਿ*ਤਕ ਦੀਆਂ ਧੀਆਂ ਦੀ ਉਮਰ ਕਰੀਬ 10 ਅਤੇ 6 ਸਾਲ ਦੱਸੀ ਜਾ ਰਹੀ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾ*ਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹਰ ਪੱਖ ਤੋਂ ਤਫਤੀਸ਼ ਕੀਤੀ ਜਾ ਰਹੀ ਹੈ, ਜਦਕਿ ਖੁਦ*ਕੁਸ਼ੀ ਦੇ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਲੋਕਾਂ ਵਿੱਚ ਹੈਰਾਨੀ ਤੇ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ।














