ਮਾਲੇਰਕੋਟਲਾ 16 ਸਤੰਬਰ 2025 AJ DI Awaaj
Punjab Desk : ਖੇਤੀਬਾੜੀ ਅਫਸਰ ਮਾਲੇਰਕੋਟਲਾ ਡਾ. ਕੁਲਵੀਰ ਸਿੰਘ ਵੱਲੋ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਹੈ ਕਿ ਡੀਏਪੀ ਖਾਦ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਕਰਕੇ ਕਿਸਾਨਾਂ ਨੂੰ ਨਾ ਦਿੱਤੀ ਜਾਵੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਾਦ ਡੀਲਰਾਂ ਨੂੰ ਕਿਹਾ ਕਿ ਉਹ ਆਪਣੀ ਦੁਕਾਨ ਦੇ ਬਾਹਰ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਡੀਏਪੀ ਦੀ ਜਗ੍ਹਾ ਤੇ ਹੋਰ ਵੀ ਫੋਸਫੈਟਿਕ ਖਾਦਾ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਕਿਸਾਨਾਂ ਨੂੰ ਅਪੀਲ ਕਰਦਿਆਂ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਆਪਣੇ ਖੇਤ ਦੀ ਮਿੱਟੀ ਦੀ ਪਰਖ ਜਰੂਰ ਕਰਵਾਈ ਜਾਵੇ ਅਤੇ ਮਿੱਟੀ ਪਰਖ ਰਿਪੋਰਟ ਤੇ ਆਧਾਰ ਤੇ ਖਾਦਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਬੇਲੋੜੇ ਖਰਚੇ ਘਟਾਏ ਜਾ ਸਕਣ।
ਉਨਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਕਿਸਾਨ ਸਿਖਲਾਈ ਕੈਂਪ ਅਤੇ ਨੁੱਕੜ ਮੀਟਿੰਗਾਂ ਕਰਕੇ ਡੀਏਪੀ ਖਾਦ ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਹੋਰ ਫਾਸਟਿਕ ਖਾਦਾਂ ਦੇ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਬਲਾਕ ਦੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।
