PRTC ਕੰਡਕਟਰ ਦੇ ਪਰਿਵਾਰ ਨੂੰ 58 ਲੱਖ ਦੀ ਮਦਦ, ਬੇਟੀ ਨੂੰ ਨੌਕਰੀ ਦਾ ਭਰੋਸਾ

35

ਪਟਿਆਲਾ: 03 Sep 2026 AJ DI Awaaj

Punjab Desk :   ਹਾਦਸੇ ਵਿੱਚ ਜਾਨ ਗੁਆਉਣ ਵਾਲੇ PRTC ਕੰਡਕਟਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 58 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਅਤੇ ‘ਆਪ’ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, PRTC ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਵਿਭਾਗੀ ਅਧਿਕਾਰੀ ਮੌਜੂਦ ਰਹੇ।

ਹਰਪਾਲ ਜੁਨੇਜਾ ਨੇ ਕਿਹਾ ਕਿ ਸਰਕਾਰ ਅਤੇ PRTC ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਛੜੇ ਪਰਿਵਾਰਕ ਮੈਂਬਰ ਦੀ ਕਮੀ ਪੂਰੀ ਨਹੀਂ ਕੀਤੀ ਜਾ ਸਕਦੀ, ਪਰ ਪਰਿਵਾਰ ਦੀ ਆਰਥਿਕ ਮਦਦ ਜ਼ਰੂਰ ਕੀਤੀ ਜਾ ਸਕਦੀ ਹੈ।

ਬੇਟੀ ਦੀ ਪੜ੍ਹਾਈ ਦਾ ਖਰਚਾ ਚੁੱਕੇਗਾ PRTC

PRTC ਵੱਲੋਂ ਮ੍ਰਿ*ਤਕ ਕੰਡਕਟਰ ਦੀ ਬੇਟੀ ਦੀ ਪੜ੍ਹਾਈ ਦਾ ਪੂਰਾ ਖਰਚਾ ਚੁੱਕਣ ਦਾ ਐਲਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਬੇਟੀ ਦੇ ਬਾਲਗ ਹੋਣ ਤੋਂ ਬਾਅਦ ਉਸ ਨੂੰ PRTC ਵਿੱਚ ਨੌਕਰੀ ਦੇਣ ਦਾ ਪ੍ਰਬੰਧ ਕਰਨ ਦੀ ਗੱਲ ਕਹੀ ਗਈ ਹੈ।

ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਲੋੜਵੰਦ ਪਰਿਵਾਰਾਂ ਦੀ ਬਿਨਾਂ ਭੇਦਭਾਵ ਮਦਦ ਕਰਨਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸੇ ਨੀਤੀ ਤਹਿਤ ਕੰਮ ਕਰ ਰਹੇ ਹਨ।

58 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਨਾਲ ਬੇਟੀ ਦੀ ਪੜ੍ਹਾਈ ਦਾ ਖਰਚਾ ਚੁੱਕਣ ਅਤੇ ਭਵਿੱਖ ਵਿੱਚ ਨੌਕਰੀ ਦੇਣ ਦੇ ਐਲਾਨ ਨੂੰ ਪਰਿਵਾਰ ਲਈ ਸਰਕਾਰ ਵੱਲੋਂ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।