ਅਕਾਲੀ ਦਲ ਵਰਕਰਾਂ ’ਤੇ ਦਰਜ FIR ਮਾਮਲਾ

40

Tarn Taran 18 Nov 2025 AJ DI Awaaj

Punjab Desk : ਤਰਨ ਤਾਰਨ ਜ਼ਿਮਨੀ ਚੋਣ ਮੁਹਿੰਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਖ਼ਿਲਾਫ਼ ਦਰਜ ਕੀਤੀਆਂ ਗਈਆਂ 9 FIRs ਦੇ ਮਾਮਲੇ ਵਿੱਚ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ DGP ਨੂੰ 25 ਨਵੰਬਰ ਨੂੰ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤਾ ਹੈ

ਸੂਤਰਾਂ ਮੁਤਾਬਕ, ਇਹ ਕਾਰਵਾਈ 13 ਨਵੰਬਰ ਨੂੰ ਜ਼ਿਮਨੀ ਚੋਣਾਂ ਦੇ ਨਤੀਜੇ ਘੋਸ਼ਿਤ ਹੋਣ ਤੋਂ ਇੱਕ ਦਿਨ ਪਹਿਲਾਂ ਡੀਜੀਪੀ ਵੱਲੋਂ ਭੇਜੀ ਗਈ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਕੀਤੀ ਗਈ ਹੈ।

ਇਸ ਸੰਮਨ ਨਾਲ ਮਾਮਲੇ ਵਿੱਚ ਚੋਣ ਕਮਿਸ਼ਨ ਦੀ ਗੰਭੀਰਤਾ ਅਤੇ ਹੋਰ ਪੜਚੋਲ ਦੇ ਸੰਕੇਤ ਮਿਲ ਰਹੇ ਹਨ।