ਬਰਨਾਲਾ, 7 ਮਈ 2026 AJ DI Awaaj
Punjab Desk : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 4 ਮਈ ਤੋਂ 10 ਮਈ ਤੱਕ ਫਾਇਰ ਸੇਫਟੀ ਵੀਕ (ਅੱਗ ਸੁਰੱਖਿਆ ਹਫ਼ਤਾ) ਸਾਰੇ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦੇ ਸਮੂਹ ਸਟਾਫ ਨੂੰ ਟਰੇਨਿੰਗ ਦੇਣ ਸਮੇਂ ਕੀਤਾ ਗਿਆ।
ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਹਫਤੇ ਦੌਰਾਨ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਸੀਨੀਅਰ ਮੈਡੀਕਲ ਅਫ਼ਸਰ ਡਾ.ਇੰਦੂ ਬਾਂਸਲ ਦੀ ਅਗਵਾਈ ਹੇਠ ਨੋਡਲ ਅਫ਼ਸਰ ਫਾਇਰ ਸੇਫਟੀ ਸਿਵਲ ਹਸਪਤਾਲ ਬਰਨਾਲਾ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਟਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅੱਗ ਸੁਰੱਖਿਆ ਹਫ਼ਤਾ ਮਨਾਉਣ ਦਾ ਮਕਸਦ ਦੇਸ਼ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਅੱਗ ਦੇ ਖਤਰਿਆਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨਾ ਹੈ।
ਹਸਪਤਾਲ ਦੇ ਹਾਜ਼ਰੀਨ ਡਾਕਟਰਾਂ, ਸਟਾਫ ਅਤੇ ਨਰਸਿੰਗ ਸਟੂਡੈਂਟਸ ਨੂੰ ਅੱਗ ਦੀ ਰੋਕਥਾਮ, ਐਮਰਜੈਂਸੀ ਪ੍ਰਤੀਕਿਰਿਆਵਾਂ ਅੱਗ ਲੱਗਣ ਸਮੇਂ ਜਾਂ ਅੱਗ ਲੱਗਣ ਤੋਂ ਬਾਅਦ ‘ਚ ਇਮਾਰਤ ਖਾਲੀ ਕਰਨ ਦੀ ਪ੍ਰਕਿਰਿਆ ਅਤੇ ਅੱਗ ‘ਤੇ ਕਾਬੂ ਪਾਉਣ ਲਈ ਸਿਲੰਡਰਾਂ ਦੀ ਕਿਸ ਤਰ੍ਹਾਂ ਵਰਤੋਂ ਕਰਨੀ ਹੈ ਤਾਂ ਜੋ ਜਲਦੀ ਤੋਂ ਜਲਦੀ ਅੱਗ ਨੂੰ ਬੁਝਾਇਆ ਜਾ ਸਕੇ ਬਾਰੇ ਪ੍ਰੈਕਟੀਕਲ ਸਿਖਲਾਈ ਵੀ ਦਿੱਤੀ ਗਈ।














