ਸੋਹਾਣਾ ਵਿੱਚ ਕਬੱਡੀ ਕੱਪ ਦੌਰਾਨ ਫਾਇਰਿੰਗ, ਮਸ਼ਹੂਰ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਮੌ*ਤ

46

ਸੋਹਾਣਾ 16 Dec 2025 AJ DI Awaaj

Mohali Desk : ਮੋਹਾਲੀ ਦੇ ਸੋਹਾਣਾ ਪਿੰਡ ਵਿੱਚ ਚੱਲ ਰਹੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਗੰਭੀਰ ਵਾਰਦਾਤ ਸਾਹਮਣੇ ਆਈ ਹੈ। ਮੈਚ ਦੇ ਦਰਮਿਆਨ ਅਚਾਨਕ ਗੋਲੀਆਂ ਚੱਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਲੈਰੋ ਗੱਡੀ ਵਿੱਚ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਟੂਰਨਾਮੈਂਟ ਦੇ ਪ੍ਰਮੋਟਰ ਅਤੇ ਮਸ਼ਹੂਰ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਨੂੰ ਨਿਸ਼ਾਨਾ ਬਣਾਇਆ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਫੋਟੋ ਖਿੱਚਵਾਉਣ ਦੇ ਬਹਾਨੇ ਰਾਣਾ ਬਲਾਚੌਰੀਆ ਕੋਲ ਪਹੁੰਚੇ। ਪਹਿਲਾਂ ਉਸ ਨਾਲ ਫੋਟੋ ਖਿਚਵਾਈ ਅਤੇ ਫਿਰ ਅਚਾਨਕ ਉਸ ਦੇ ਸਿਰ ਵਿੱਚ ਗੋ*ਲੀਆਂ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਜ਼*ਖ਼ਮੀ ਹਾਲਤ ਵਿੱਚ ਰਾਣਾ ਬਲਾਚੌਰੀਆ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌ*ਤ ਹੋ ਗਈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਕਬੱਡੀ ਕੱਪ ਵਿੱਚ ਪ੍ਰਸਿੱਧ ਗਾਇਕ ਮਨਕੀਰਤ ਔਲਖ ਨੇ ਵੀ ਸ਼ਾਮਲ ਹੋਣਾ ਸੀ, ਪਰ ਉਸ ਦੇ ਪਹੁੰਚਣ ਤੋਂ ਪਹਿਲਾਂ ਹੀ ਇਹ ਖੂ*ਨੀ ਵਾਰਦਾਤ ਵਾਪਰ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।