ਅੰਮ੍ਰਿਤਸਰ ’ਚ ਥਾਣੇ ਨੇੜੇ ਫਾ*ਇਰਿੰਗ, ਇੱਕ ਨੌਜਵਾਨ ਦੀ ਮੌ*ਤ

8

ਅੰਮ੍ਰਿਤਸਰ: 16 Sep 2026 AJ DI Awaaj

Punjab Desk :  ਜੰਡਿਆਲਾ ਗੁਰੂ ਦੇ ਪਿੰਡ ਨਵਾਂ ਪਿੰਡ ਵਿੱਚ ਮੰਗਲਵਾਰ ਦੇਰ ਰਾਤ ਦੋ ਨੌਜਵਾਨਾਂ ’ਤੇ ਅਣਪਛਾਤੇ ਹਮ*ਲਾਵਰਾਂ ਨੇ ਗੋ*ਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਜਸਪਾਲ ਸਿੰਘ ਦੀ ਮੌ*ਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਜ਼*ਖਮੀ ਹੋ ਗਿਆ। ਵਾਰਦਾਤ ਥਾਣੇ ਤੋਂ ਕਰੀਬ 300 ਮੀਟਰ ਦੀ ਦੂਰੀ ’ਤੇ ਵਾਪਰੀ।

ਜਾਣਕਾਰੀ ਮੁਤਾਬਕ ਜਸਪਾਲ ਸਿੰਘ ’ਤੇ ਹ*ਮਲੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਜਸਪਾਲ ਸਿੰਘ ਕਥਿਤ ਤੌਰ ’ਤੇ ਮੁਲਜ਼ਮ ਦੀ ਪਤਨੀ ਨੂੰ ਪ੍ਰੇਮ ਸਬੰਧਾਂ ਦੇ ਚਲਦਿਆਂ ਆਪਣੇ ਨਾਲ ਲੈ ਗਿਆ ਸੀ। ਇਸੇ ਰੰ*ਲੀਆਂ ਚਲਾ ਦਿੱਤੀਆਂ। ਗੋ*ਲੀਆਂ ਲੱਗਣ ਕਾਰਨ ਜਸਪਾਲ ਸਿੰਘ ਦੀ ਮੌਕੇ ’ਤੇ ਹੀ ਮੌ*ਤ ਹੋ ਗਈ, ਜਦਕਿ ਦੂਜੇ ਨੌਜਵਾਨ ਨੂੰ ਗੰ*ਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਚਸ਼ਮਦੀਦਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਥਾਣਾ ਇੰਚਾਰਜ ਹਰਪਾਲ ਸਿੰਘ ਮੁਤਾਬਕ ਮੁਲਜ਼ਮ ਦੀ ਜਸਪਾਲ ਸਿੰਘ ਨਾਲ ਪੁਰਾਣੀ ਰੰ*ਜਿਸ਼ ਸੀ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼*ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।